ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਸਦਮਾ, ਜੀਜਾ ਸੁਰਜੀਤ ਸਿੰਘ ਭੌਰ ਦਾ ਅਚਾਨਕ ਦਿਹਾਂਤ
ਸੁਲਤਾਨਪੁਰ ਲੋਧੀ (ਨਰਿੰਦਰ ਸੋਨੀਆ, ਪ੍ਰਦੀਪ ਅਟਵਾਲ): ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਧਾਲੀਵਾਲ ਨੰਬਰਦਾਰ ਵਾਸੀ ਪਿੰਡ ਸਰਾਏ ਖ਼ਾਮ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਜੀਜਾ ਸ. ਸੁਰਜੀਤ ਸਿੰਘ ਭੌਰ ਪੁੱਤਰ ਸ. ਭਜਨ ਸਿੰਘ ਵਾਸੀ ਪਿੰਡ ਭੌਰ, ਤਹਿਸੀਲ ਸੁਲਤਾਨਪੁਰ ਲੋਧੀ ਦਾ ਅਚਾਨਕ ਦਿਹਾਂਤ ਹੋ ਗਿਆ।
ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੱਤਰਕਾਰ ਭਾਈਚਾਰੇ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਬਲਵਿੰਦਰ ਸਿੰਘ ਧਾਲੀਵਾਲ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।
ਸ. ਸੁਰਜੀਤ ਸਿੰਘ ਭੌਰ ਦਾ ਅੰਤਿਮ ਸੰਸਕਾਰ ਪਿੰਡ ਭੌਰ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 16 ਨਵੰਬਰ 2026, ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸਿੰਘ ਸਭਾ, ਪਿੰਡ ਭੌਰ, ਤਹਿਸੀਲ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿਖੇ ਹੋਵੇਗੀ।
ਇਸ ਮੌਕੇ ਪਰਿਵਾਰਕ ਮੈਂਬਰਾਂ ਵੱਲੋਂ ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।
- Download Babushahi App
-
-