ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਟੈਰੀਟੋਰੀਅਲ-ਆਰਮੀ ਵਿੱਚ ਭਰਤੀ ਲਈ ਦਾਖਲਾ ਸ਼ੁਰੂ
ਰੋਹਿਤ ਗੁਪਤਾ
ਗੁਰਦਾਸਪੁਰ,17 ਅਕਤੂਬਰ ਟ੍ਰੇਨਿੰਗ ਅਫਸਰ ਸੂਬੇਦਾਰ ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਟੈਰੀਟੋਰੀਅਲ -ਆਰਮੀ ਵਿੱਚ ਭਰਤੀ ਲਈ ਜਿਲ੍ਹਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। 103 ਇਨਫੈਨਟਰੀ ਸਿਖਲਾਈ ਬਟਾਲੀਅਨ ਵਲੋਂ 17 ਨਵੰਬਰ ਤੋਂ 30 ਨਵੰਬਰ 2025 ਤੱਕ ਭਰਤੀ ਕੀਤੀ ਜਾ ਰਹੀ ਹੈ।
ਜੋ ਯੁਵਕ ਟੈਰੀਟਰੀਅਲ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਜਿਨ੍ਹਾਂ ਨੇ ਦਸਵੀਂ ਪਾਸ ਕੀਤੀ ਹੋਈ ਹੈ ਅਤੇ ਉਮਰ 18 ਤੋਂ 42 ਸਾਲ ਹੈ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਭਰਤੀ - ਲਿਖਤੀ ਅਤੇ ਸ਼ਰੀਰਕ ਸਿਖਲਾਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ ਵਿਖੇ ਦਿੱਤੀ ਜਾ ਰਹੀ ਹੈ। ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫਤ ਰਿਹਾਇਸ਼ ਅਤੇ ਖਾਣਾ ਮੁਹੱਈਆਂ ਕਜਵਇਆ ਜਾਵੇਗਾ।
ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਹਨਾਂ ਦੀਆਂ 2-ਵਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ।
ਇਹ ਜਾਣਕਾਰੀ ਟ੍ਰੇਨਿੰਗ ਅਫਸਰ ਸੂਬੇਦਾਰ ਗੁਰਨਾਮ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸਦੇ ਨਾਲ ਹੀ ਲੁਧਿਆਣੇ ਭਰਤੀ ਦੌਰਾਨ ਜੋ ਯੁਵਕ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਸਪੁਰ ) ਵਲੋਂ ਭੇਜੇ ਜਾਣਗੇ ਉਨਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸੀ-ਪਾਈਟ ਕੈਂਪ ਦੁਆਰਾ ਜਾਵੇਗਾ। ਵਧੇਰੇ ਜਾਣਣਕਾਰੀ ਲਈ ਹੇਠ 62830-31125, 94647-56808 ਅਤੇ 94171-2012 'ਤੇ ਸੰਪਰਕ ਕੀਤਾ ਜਾ ਸਕਦਾ ਹੈ।