ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ
ਹਰਸ਼ਬਾਬ ਸਿੱਧੂ
ਚੰਡੀਗੜ੍ਹ : ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਅੱਜ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ। ਉਨ੍ਹਾਂ ਨੇ ਬੀਤੀ ਸ਼ਾਮ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਸਨ। ਜਦੋਂ ਐਂਬੂਲੈਂਸ ਵਿੱਚੋਂ ਉਨ੍ਹਾਂ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਲਿਆਂਦਾ ਗਿਆ, ਤਾਂ ਪਰਿਵਾਰ ਅਤੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਉਨ੍ਹਾਂ ਦਾ ਪਰਿਵਾਰ, ਖਾਸ ਤੌਰ ’ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ, ਫੁੱਟ-ਫੁੱਟ ਕੇ ਰੋਏ। ਸੁਖਦੇਵ ਸਿੰਘ ਢੀਂਡਸਾ ਨੂੰ ਅੰਤਿਮ ਵਿਦਾਈ ਦੇਣ ਲਈ ਮੰਤਰੀ ਬਰਿੰਦਰ ਕੁਮਾਰ ਗੋਇਲ, ਮਨਪ੍ਰੀਤ ਬਾਦਲ, ਕੁਲਬੀਰ ਜ਼ੀਰਾ, ਬ੍ਰਹਮ ਮਹਿੰਦਰਾ, ਸੁਰਜੀਤ ਸਿੰਘ ਰਖੜਾ, ਤਜਿੰਦਰ ਸੰਧੂ, ਬੀਬੀ ਜਗੀਰ ਕੌਰ ਸਮੇਤ ਕਈ ਪ੍ਰਮੁੱਖ ਨੇਤਾ ਪਹੁੰਚੇ।