ਸੁਖਵਿੰਦਰ ਸਿੰਘ ਬਿੰਦਰਾ ਨੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਮੈਂਬਰ (ਐਨ.ਆਈ.ਐਸ.ਡੀ.) ਅਤੇ ਐਨ.ਸੀ.ਸੀ.ਡੀ.ਆਰ. ਦੇ ਵਿਸ਼ੇਸ਼ ਸੱਦੇ ਹੋਏ ਮੈਂਬਰ, ਅਤੇ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਬਿੰਦਰਾ ਨੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਤੋਂ ਆਸ਼ੀਰਵਾਦ ਲਿਆ ਅਤੇ ਸਮਾਜ ਦੀ ਭਲਾਈ ਤੇ ਕਲਿਆਣ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ, ਏਕਤਾ ਅਤੇ ਭਲਾਈ ਲਈ ਸਾਂਝੇ ਯਤਨਾਂ ਦੀ ਲੋੜ ਹੈ।
- Download Babushahi App
-
-