ਸੁਰੱਖਿਆ ਉਪਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਵਾਸੀ ਰਾਤ ਸਮੇਂ ਬਲੈਕਆਉਟ ਨੂੰ ਜਾਰੀ ਰੱਖਣ - DC ਗੁਰਦਾਸਪੁਰ
ਰੋਹਿਤ ਗੁਪਤਾ
ਬਟਾਲਾ, 11 ਮਈ 2025 - ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਰਾਤ ਦੇ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਦਿੱਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ।