ਸੇਵਾ ਸੰਕਲਪ ਅਭਿਆਨ ਰਾਹੀਂ PM ਮੋਦੀ ਦਾ ਜਨਮ ਦਿਨ 17 ਅਕਤੂਬਰ ਤੱਕ ਮਨਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 17 ਸਤੰਬਰ 2026:ਭਾਰਤੀ ਜਨਤਾ ਪਾਰਟੀ ਪੰਜਾਬ ਦੀ ਆਈ.ਟੀ. ਮਹਿਲਾ ਮੋਰਚਾ ਕਨਵੀਨਰ ਸ਼੍ਰੀਮਤੀ ਵੀਨੂ ਗੋਇਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਮੌਕੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਾਜਪਾ ਵੱਲੋਂ 17 ਅਕਤੂਬਰ ਤੱਕ ‘ਸੇਵਾ ਸੰਕਲਪ ਅਭਿਆਨ’ ਦੇ ਰੂਪ ਵਿੱਚ ਵੱਖ-ਵੱਖ ਸੇਵਾ, ਸਮਾਜਿਕ ਜਾਗਰੂਕਤਾ ਅਤੇ ਲੋਕ-ਭਲਾਈ ਨਾਲ ਸਬੰਧਤ ਪ੍ਰੋਗਰਾਮ ਕਰਵਾਏ ਜਾਣਗੇ ਜਿਨ੍ਹਾਂ ਦੀ ਸ਼ੁਰੂਆਤ ਅੱਜ 17 ਸਤੰਬਰ ਤੋਂ ਕਰ ਦਿੱਤੀ ਗਈ ਹੈ।ਵੀਨੂ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ 7 ਅਕਤੂਬਰ 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ ਅਤੇ 26 ਮਈ 2014 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ ਸੀ ਜੋ ਹੁਣ ਤੱਕ ਲਗਾਤਾਰ ਜਾਰੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਜਨਸੇਵਾ ਨੂੰ ਸਮਰਪਿਤ ਇਹ ਅਭਿਆਨ ‘ਸੇਵਾ, ਸਮਰਪਣ ਅਤੇ ਸੰਕਲਪ’ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਹੈ। ਇਸ ਦੌਰਾਨ ਭਾਜਪਾ ਕਾਰਕੁਨਾਂ ਵੱਲੋਂ ਖੂਨਦਾਨ ਕੈਂਪ, ਸਫ਼ਾਈ ਮੁਹਿੰਮਾਂ, ਸਿਹਤ ਸੇਵਾ, ਸਮਾਜ ਸੇਵਾ, ਜਨ-ਜਾਗਰੂਕਤਾ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਰਗੇ ਕਾਰਜ ਕੀਤੇ ਜਾਣਗੇ।
ਵੀਨੂ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਇਸ ਦਿਸ਼ਾ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਸ਼ਾ ਵਿਰੋਧੀ ਯਾਤਰਾਵਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ, ਮਾਪਿਆਂ ਅਤੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਅੱਜ ਸ਼ਾਮ 17 ਸਤੰਬਰ ਨੂੰ ਆਸ਼ੀਰਵਾਦ ਦੇ ਦੀਵੇ ਜਗਾਏ ਜਾਣਗੇ।
- Download Babushahi App
-
-