ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਲਈ ਰਵਾਨਾ
ਅੰਮ੍ਰਿਤਸਰ, 10 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਲਈ ਰਵਾਨਾ ਹੋਇਆ।
ਇਸ ਮੌਕੇ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤੀ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸਕੂਲੀ ਬੱਚਿਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਗੁਰਨਾਮ ਸਿੰਘ ਜੱਸਲ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਆਗੀ ਆਗੂ ਸ. ਸੁਖਜਿੰਦਰ ਸਿੰਘ ਲੰਗਾਹ, ਸ. ਪਰਮਵੀਰ ਸਿੰਘ ਲਾਡੀ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਚੀਫ-85 ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸ. ਸੁਖਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਗੁਰਤਿੰਦਰਪਾਲ ਸਿੰਘ ਕਾਦੀਆ, ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਦੇ ਮੈਨੇਜਰ ਸ. ਰਣਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ, ਮੈਨੇਜਰ ਸਰਬਜੀਤ ਸਿੰਘ, ਮੈਨੇਜਰ ਸ. ਮਨਜੀਤ ਸਿੰਘ, ਸੁਪਰਵਾਈਜ਼ਰ ਸ. ਬਲਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।