← ਪਿਛੇ ਪਰਤੋ
ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ 8ਵੀਂ ਵਾਰ ਮਿਲੀ ਈਮੇਲ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 19 ਜੁਲਾਈ, 2025: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀਆਂ ਈ ਮੇਲ ਆਉਣ ਦਾ ਸਿਲਸਿਲਾ ਜਾਰੀ ਹੈ। ਬੀਤੀ ਦੇਰ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 8ਵੀਂ ਵਾਰ ਈਮੇਲ ਪ੍ਰਾਪਤ ਹੋਈ ਹੈ ਜਿਸ ਵਿਚ ਉਹੀ ਧਮਕੀ ਦੁਹਰਾਈ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ਵਿਚ ਲਿਆ ਹੈ ਤੇ ਦੋ ਐਫ ਆਈ ਆਰ ਵੀ ਦਰਜ ਕੀਤੀਆਂ ਹਨ ਪਰ ਧਮਕੀਆਂ ਭਰੀਆਂ ਈਮੇਲ ਮਿਲਣ ਦਾ ਸਿਲਸਿਲਾ ਜਾਰੀ ਹੈ।
Total Responses : 2423