ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 8 ਪੁਲਿਸ ਮੁਲਾਜ਼ਮ ਏਐਸਆਈ ਤੋਂ ਸਬ ਇੰਸਪੈਕਟਰ ਪਦ ਉੱਨਤ
ਅਸ਼ੋਕ Verma
ਸ੍ਰੀ ਮੁਕਤਸਰ ਸਾਹਿਬ, 18 ਅਗਸਤ 2026 : ਆਪਣੀ ਸ਼ਾਨਦਾਰ ਕਾਰਗੁਜ਼ਾਰੀ, ਇਮਾਨਦਾਰੀ ਅਤੇ ਵਧੀਆ ਡਿਊਟੀ ਨਿਭਾਉਣ ਦੇ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੱਤ ਪੁਲਿਸ ਮੁਲਾਜ਼ਮਾਂ ਨੂੰ ਏਐਸਆਈ ਤੋਂ ਰੈਗੂਲਰ ਸਬ ਇੰਸਪੈਕਟਰ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ।ਇਸ ਮੌਕੇ ਸ੍ਰੀ ਅਭਿਮੰਨਿਊ ਰਾਣਾ, IPS, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਸ਼ੋਕ ਮੀਨਾ, IPS, ਐਸਪੀ (ਡੀ), ਸ੍ਰੀ ਗੁਰਿੰਦਰਜੀਤ ਸਿੰਘ, ਐਸਪੀ (ਹੈੱਡਕੁਆਰਟਰ) ਅਤੇ ਸ੍ਰੀ ਮਹੇਸ਼ ਸੈਣੀ, ਐਸਪੀ (ਪੀਬੀਆਈ ਅਤੇ ਆਪਰੇਸ਼ਨ) ਵੱਲੋਂ ਤਰੱਕੀ ਪ੍ਰਾਪਤ ਪੁਲਿਸ ਮੁਲਾਜ਼ਮਾਂ ਦੇ ਮੋਢਿਆਂ 'ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਤਰੱਕੀ ਪ੍ਰਾਪਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿੱਚ ਐਸਆਈ (ਲੋਕਲ) ਸੁਖਦੇਵ ਸਿੰਘ, ਐਸਆਈ (ਲੋਕਲ) ਬਲਵਿੰਦਰ ਸਿੰਘ, ਏਐਸਆਈ ਗੁਰਾਂ ਦਿੱਤਾ ਸਿੰਘ, ਏਐਸਆਈ ਪ੍ਰੀਤਮ ਸਿੰਘ, ਏਐਸਆਈ ਸੁਖਵਿੰਦਰ ਸਿੰਘ, ਏਐਸਆਈ ਗੁਰਮੀਤ ਸਿੰਘ, ਏਐਸਆਈ ਚਰਨਜੀਤ ਸਿੰਘ ਅਤੇ ਏਐਸਆਈ ਰਾਜਦਵਿੰਦਰ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਤਰੱਕੀ ਦੇ ਕੇ ਰੈਗੂਲਰ ਸਬ ਇੰਸਪੈਕਟਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ।ਸੀਨੀਅਰ ਕਪਤਾਨ ਪੁਲਿਸ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਲੋਕਾਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਉਲ ਸਿੰਘ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
- Download Babushahi App
-
-