ਸੜਕੀ ਹਾਦਸੇ ਦੇ ਪੀੜਤਾਂ ਦੀ ਯਾਦ ਸਬੰਧੀ ਵਿਸ਼ਵ ਦਿਵਸ ਮਨਾਇਆ
ਰੋਹਿਤ ਗੁਪਤਾ
ਬਟਾਲਾ, 18 ਨਵੰਬਰ : ਸਥਾਨਿਕ ਸਿਵਲ ਡਿਫੈਂਸ ਵਲੋਂ ਵਿਸ਼ਵ ਦਿਵਸ-ਸੜਕੀ ਹਾਦਸਿਆਂ 'ਚ ਵਿਛੜ ਗਇਆਂ ਨੂੰ ਸ਼ਰਧਾਂਜਲੀ ਅਤੇ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਹਮਦਰਦੀ” ਮੌਕੇ ਨਾਗਰਿਕ ਸੁਰੱਖਿਆ ਕੈਂਪ, ਗੁਰੂ ਨਾਨਕ ਖਾਲਸਾ ਸੀਨੀ. ਸੈਕੰ. ਸਕੂਲ (ਨਾਰੋਵਾਲ) ਸਕੂਲ ਵਿਖੇ ਲਗਾਇਆ ਗਿਆ। ਇਹ 401 ਵਾਂ ਕੈਂਪ ਸ. ਰਵੇਲ ਸਿੰਘ, ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼-ਕਮ-ਵਧੀਕ ਕੰਟਰੋਲਰ ਸਿਵਲ ਡਿਫੈਂਸ ਗੁਰਦਾਸਪੁਰ ਤੇ ਸਟੋਰ ਸੁਪਰਡੈਂਟ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਪ੍ਰਿੰਸੀਪਲ ਦਲਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ, ਪੋਸਟ-ਵਾਰਡਨ ਹਰਬਖਸ਼ ਸਿੰਘ, ਵਾਈਸ , ਪ੍ਰਿੰਸੀਪਲ ਰਾਜਵਿੰਦਰ ਕੌਰ, ਲੈਕ. ਸੰਦੀਪ ਸਿੰਘ, ਦਵਿੰਦਰ ਸਿੰਘ ਖਾਲਸਾ ਗੁਰਪ੍ਰੀਤ ਸਿੰਘ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਪਹਿਲਾਂ ਸੜਕੀ ਹਾਦਸਿਆਂ 'ਚ ਵਿਛੜ ਗਇਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਪੀੜਤਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ। ਉਪਰੰਤ ਪੋਸਟ ਵਾਰਡਨ ਹਰਬਖਸ਼ ਸਿੰਘ ਨੇ ਕਿਹਾ ਕਿ ਇਹ ਦਿਨ ਨਵੰਬਰ ਮਹੀਨੇ ਦੇ ਤੀਸਰੇ ਐਤਵਾਰ ਨੂੰ ਸੜਕ, ਰੇਲ, ਹਵਾਈ ਜਾਂ ਸਮੁੰਦਰੀ ਅਤੇ ਪੈਦਲ ਚਲਦੇ ਹੋਏ, ਹਾਦਸਿਆਂ ਕਾਰਨ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਤੇ ਜਿਉਦੇ ਲੋਕਾਂ ਨੂੰ ਆਪਣੇ ਬਚਾਓ ਅਤੇ ਪੀੜਤਾਂ ਦੀ ਮਦਦ ਕਰਨ ਸਬੰਧੀ, ਜਾਗਰੂਕ ਕਰਨ ਹਿਤ, ਇਹ ਦਿਨ ਮਨਾਇਆ ਜਾਂਦਾ ਹੈ।
ਇਸ ਤੋ ਅੱਗੇ ਉਨ੍ਹਾਂ ਨੇ ਕਿਹਾ ਕਿ ਹਾਦਸਿਆਂ ਦਾ ਮੁੱਖ ਕਾਰਣ ਸੜਕੀ ਨਿਯਮਾਂ ਦੀ ਅਣਦੇਖੀ ਜਾਂ ਕਾਹਲੀ ਹੈ ਜਿਸ ਕਾਰਣ ਮੋਤਾਂ ਤੇ ਫੱਟੜ ਜਿੰਦਗੀਆਂ ਹੋ ਰਹੀਆਂ ਹਨ । ਹਾਦਸੇ ਕਾਰਣ ਜਖਮੀਆਂ ਨੂੰ ਹਸਪਤਾਲਾਂ ਵਿਚ ਤੇ ਮੌਤ ਹੋਣ ਤੇ ਵਹੀਕਲ ਚਾਲਕਾਂ ਨੂੰ ਜੇਲਾਂ ਵਿੱਚ ਜਾਣਾ ਪੈਂਦਾ ਹੈ ਜਿਸ ਕਾਰਨ ਪਿਛੇ ਪਰਿਵਾਰਾਂ ਦਾ ਜੀਵਨ ਨਰਕ ਬਣ ਜਾਂਦਾ ਹੈ।ਹਾਦਸੇ 'ਚ ਅਪਾਹਜ ਹੋਣ ਕਰਕੇ ਬਾਅਦ ਵਿਚ ਜੀਵਨ ਬਤੀਤ ਕਰਨਾ ਬਹੁਤ ਕਠਿਨ ਹੋ ਜਾਂਦਾ ਹੈ। ਜਿਸ ਨਾਲ ਦੋਨੋ ਪਰਿਵਾਰਾਂ ਦਾ ਆਰਥਿਕ ਪੱਖ ਕਮਜੋਰ ਹੋ ਜਾਂਦਾ ਹੈ।
ਉਨ੍ਹਾਂ ਵੱਲੋ ਕਿ ਕਿਸੇ ਵੀ ਹਾਦਸੇ ਮੌਕੇ ਪੀੜਤ ਨੂੰ ਡਾਕਟਰੀ ਸਹਾਇਤਾ ਜਾਂ ਐਂਬੂਲੈਂਸ ਨੂੰ ਕਾਲ ਕਰਕੇ ਬੁਲਾੳੇਣਾ ਹੈ ਜਿਸ ਨਾਲ ਪੀੜਤ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੇ। ਕਈ ਵਾਰ ਸੜਕੀ ਹਾਦਸਿਆ ਮੌਕੇ ਜਿਆਦਾ ਖੂਨ ਵੱਗਣ ਕਰਕੇ ਮੌਤ ਹੋ ਜਾਂਦੀ ਹੈ, ਇਸ ਨੂੰ ਰੋਕਣ ਸਬੰਧੀ ਸਹਾਇਤਾ ਤੇ ਸਾਵਧਾਨੀਆਂ ਤੋਂ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਹਾਦਸੇ ਮੌਕੇ ਅਸੀ ਮਦਦਗਾਰ ਬਣੀਏ ਤੇ ਆਪਣੀ ਨੈਤਿਕ ਜਿੰਮੇਦਾਰੀ ਸਮਝਦੇ ਹੋਏ ਤੱਤਕਾਲ ਸਹਾਇਤਾ ਨੰ.112/1033‘ਤੇ ਸੂਚਿਤ ਕਰਕੇ ਡਾਕਟਰੀ ਸਹਾਇਤਾ ਜਾਂ ਐਂਬੂਲੈਂਸ ਨੂੰ ਬੁਲਾੳੇਣਾ ਬਾਰੇ ਵਿਸ਼ਥਾਰ ਨਾਲ ਦੱਸਿਆ ਹੈ। ਆਖਰ ਵਿਚ ਸਮੂਹ ਸਟਾਫ ਵਲੋਂ ਧੰਨਵਾਦ ਕੀਤਾ ਗਿਆ।