ਸੜਕ ਸੁਰਖਿਆ ਫੋਰਸ’ ਦੇ ਗਠਨ ਨਾਲ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ- MLA ਐਡਵੋਕੈਟ ਅਮਰਪਾਲ ਸਿੰਘ
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਅ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 19 ਅਗਸਤ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਕੋਲੋਂ ਹੱਲ ਕਰਵਾਈਆਂ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਸ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਸੂਬੇ ਅੰਦਰ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਉਸਦੇ ਨਾਲ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ਕਦਮੀ ‘ਸੜਕ ਸੁਰਖਿਆ ਫੋਰਸ’ ਦੇ ਗਠਨ ਸਦਕਾ ਕੀਮਤੀ ਜਾਨਾਂ ਵੀ ਬਚਾਈਆਂ ਗਈਆਂ ਹਨ।
ਉਨਾਂ ਦੱਸਿਆ ਕਿ ‘ਸੜਕ ਸੁਰਖਿਆ ਫੋਰਸ’ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਸਰਵੇ ਮੁਤਾਬਿਕ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹਰ ਸਾਲ ਕਰੀਬ 5,000 ਤੋਂ ਵੱਧ ਜਾਨਾਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਪਰ ਹੁਣ ‘ਸੜਕ ਸੁਰਖਿਆ ਫੋਰਸ’ ਦੇ ਗਠਨ ਨਾਲ ਅਜਿਹੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜੋ ਕਿ ਦੂਜੇ ਸੂਬਿਆਂ ਲਈ ਵੀ ਮਿਸਾਲ ਕਾਇਮ ਕਰਦੀ ਹੈ।
ਉਨ੍ਹਾਂ ਕਿਹਾ ਕਿ ਇਸ ਫੋਰਸ ਵਿੱਚ ਵਿਸ਼ੇਸ ਤੌਰ ‘ਤੇ ਭਰਤੀ ਤੇ ਸਿਖਲਾਈ ਪ੍ਰਾਪਤ ਜਵਾਨ ਸ਼ਾਮਲ ਹਨ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ। ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਉਨਾਂ ਕਿਹਾ ਕਿ ਇਹ ਫੋਰਸ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਕਈ ਸੂਬਿਆਂ ਅਤੇ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।
ਇਸ ਮੌਕੇ ਉਨਾਂ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਲੋਕਹਿੱਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਸਮੇਤ ਵੱਖ-ਵੱਖ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਤਿਆਰ ਕਰਵਾ ਕੇ ਦਿੱਤੇ ਗਏ ਹਨ, ਤਾਂ ਜੋ ਉਹ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਹੋਣ। ਉਨਾਂ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਦੇ ਨਾਲ-ਨਾਲ ਪਿੰਡ ਵਾਸੀਆਂ ਦੀ ਸਹੂਲਤ ਲਈ ਪਾਰਕ ਵੀ ਉਸਾਰ ਕੇ ਦਿੱਤੇ ਗਏ ਹਨ। ਉਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਲਾਹ ਨਾਲ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ।