ਸੰਤ ਨਿਰੰਕਾਰੀ ਭਵਨ ਬਠਿੰਡਾ ਵਿਖੇ ਨਿਰੰਕਾਰੀ ਮਿਸ਼ਨ ਨੇ ਬਾਲ ਸਮਾਗਮ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 9 ਜੂਨ 2025 : ਸੰਤ ਨਿਰੰਕਾਰੀ ਸਤਸੰਗ ਭਵਨ ਬਠਿੰਡਾ ਵਿਖੇ ਸੰਯੋਜਕ ਲੇਵਲ ਦਾ ਨਿਰੰਕਾਰੀ ਬਾਲ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਤ ਨਿਰੰਕਾਰੀ ਮਿਸਨ ਬਠਿੰਡਾ ਜਿਲ੍ਹੇ ਦੀਆਂ ਨੌ ਬਰਾਂਚਾਂ ਭੁਚੋ ਮੰਡੀ, ਗੋਨਿਆਣਾ ਮੰਡੀ, ਰਾਮਾਂ ਮੰਡੀ, ਕੋਟਸ਼ਮੀਰ, ਮੁਲਤਾਨੀਆ, ਗਹਿਰੀ ਬੁੱਟਰ, ਸੰਗਤ ਮੰਡੀ, ਤਲਵੰਡੀ ਸਾਬੋ ਅਤੇ ਬਠਿੰਡਾ ਦੇ ਬੱਚਿਆਂ ਨੇ ਭਾਗ ਲਿਆ। ਇਸ ਬਾਲ ਸਮਾਗਮ ਦੀ ਅਗਵਾਈ ਕਰਦੇ ਹੋਏ ਸੰਤ ਨਿਰੰਕਾਰੀ ਮੰਡਲ ਜੋਨ ਬਠਿੰਡਾ ਦੇ ਜੋਨਲ ਇੰਚਾਰਜ ਸ੍ਰੀ ਐਸ ਪੀ ਦੁਗੱਲ ਨੇ ਦਸਿਆ ਕਿ ਇਨ੍ਹਾਂ ਬੱਚਿਆਂ ਨੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਦਾ ਸਹਾਰਾ ਲੈਂਦੇ ਹੋਏ ਅਵਤਾਰ ਬਾਣੀ, ਹਰਦੇਵ ਬਾਣੀ ਦੇ ਸਰਲੋਕ, ਗੀਤ, ਸਕੀਟ, ਅੰਤਾਕਸ਼ਰੀ, ਵਿਚਾਰ ਅਤੇ ਬਾਲ ਸੰਗਤ ਦੇ ਸਲੇਬਸ ਆਦਿ 'ਚੋਂ ਪੇਸ਼ਕਾਰੀ ਕਰਦੇ ਹੋਏ ਇਹ ਦੱਸਣ ਦਾ ਯਤਨ ਕੀਤਾ ਕਿ ਗੁਰੂ ਮਰਿਆਦਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਉਨ੍ਹਾਂ ਦੁਸਿਆ ਕਿ ਅਜ ਦਾ ਸਮਾਂ ਤਕਨਾਲੋਜੀ ਦਾ ਯੁੱਗ ਹੈ, ਜਿਥੇ ਅਸੀਂ ਹਰ ਖੇਤਰ ਵਿਚ ਤਰੱਕੀ ਕਰ ਰਹੇ ਹਾਂ, ਉਥੇ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਸਤਸੰਗ ਨਾਲ ਜੋੜਨ ਦੀ ਬਹੁਤ ਲੋੜ ਹੈ, ਜਿਸ ਨਾਲ ਉਨ੍ਹਾਂ ਦਾ ਭਵਿੱਖ 'ਚ ਬੋਧਿਕ ਤੇ ਮਾਨਸਿਕ ਵਿਕਾਸ ਸਹੀ ਢੰਗ ਨਾਲ ਵਿਕਸਿਤ ਹੋ ਸਕੇ ਤਾਂ ਜੋ ਉਨ੍ਹਾ ਦਾ ਆਚਰਨ ਬਚਪਨ ਤੋਂ ਹੀ ਸੰਤ ਮਈ, ਭਗਤੀ ਅਤੇ ਪੇ੍ਮ ਵਾਲਾ ਹੋਵੇ। ਉਨ੍ਹਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਦੁਆਰਾ ਯੂ ਟਿਊਬ ਚੈਨਲ ਉੱਪਰ ਬੱਚਿਆਂ ਲਈ ਮਿਸ਼ਨ ਦੁਆਰਾ ਅਪਲੋਡ ਕੀਤੇ ਜਾਂਦੇ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰ ਜੋਤੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਅੰਤ ਵਿੱਚ ਸੰਤ ਨਿਰੰਕਾਰੀ ਮੰਡਲ ਜੋਨ ਬਠਿੰਡਾ ਦੇ ਜ਼ੋਨਲ ਇੰਚਾਰਜ ਐਸ ਪੀ ਦੁੱਗਲ ਨੇ ਵੱਖ ਵੱਖ ਬਰਾਂਚਾਂ ਤੋਂ ਸਮਾਗਮ 'ਚ ਆਏ ਸੰਯੋਜਕਾਂ ਦਾ ਅਤੇ ਬੱਚਿਆਂ ਦਾ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ ਅਤੇ ਸਮੂਹ ਸੰਗਤਾਂ ਲਈ ਗੁਰੂ ਦਾ ਅਤੁਟ ਲੰਗਰ ਵੀ ਵਰਤਾਇਆ ਗਿਆ।