ਸੰਧੂ ਤੇ ਰਾਣਾ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ
21 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਚੱਲ ਕੇ ਲਾਲੜੂ ਪਹੁੰਚੇਗੀ ਯਾਤਰਾ
ਮਲਕੀਤ ਸਿੰਘ ਮਲਕਪੁਰ
ਲਾਲੜੂ 18 ਸਤੰਬਰ 2026: ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਸਫਲ ਬਣਾਉਣ ਦੇ ਮਕਸਦ ਨਾਲ ਹਲਕਾ ਡੇਰਾਬੱਸੀ ਦੇ ਭਾਜਪਾ ਵਰਕਰਾਂ ਦੀ ਮੀਟਿੰਗ ਲਾਲੜੂ ਵਿਖੇ ਹੋਈ। ਮੀਟਿੰਗ ਦੀ ਅਗਵਾਈ ਭਾਜਪਾ ਦੇ ਸੀਨੀਅਰ ਆਗੂ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਐੱਸ.ਐੱਮ.ਐੱਸ. ਸੰਧੂ ਅਤੇ ਸੀਨੀਅਰ ਭਾਜਪਾ ਆਗੂ ਸੁਸ਼ੀਲ ਰਾਣਾ ਨੇ ਕੀਤੀ।ਮੀਟਿੰਗ ਦੌਰਾਨ ਦੋਹਾਂ ਆਗੂਆਂ ਨੇ ਦੱਸਿਆ ਕਿ ‘ਨਸ਼ਾ ਮੁਕਤ ਪੰਜਾਬ’ ਯਾਤਰਾ 21 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਲਾਲੜੂ ਪਹੁੰਚੇਗੀ ਤੇ ਇਸ ਦੌਰਾਨ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ ਅਤੇ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ। ਦੋਹਾਂ ਆਗੂਆਂ ਨੇ ਵੀ ਵਰਕਰਾਂ ਨੂੰ ਯਾਤਰਾ ਨੂੰ ਸਫਲ ਬਣਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਸੰਜੂ ਰਾਣਾ, ਬਿੱਟੂ ਰਾਣਾ ਭੁੱਖੜੀ, ਰਾਜਪਾਲ, ਰਾਜੀਵ ਸ਼ਰਮਾ, ਓਮਵੀਰ ਰਾਣਾ, ਲਾਭ ਸਿੰਘ ਜੌਲਾ, ਮਨਪ੍ਰੀਤ ਸਮਗੋਲੀ, ਰਮਨ ਨੰਬਰਦਾਰ ਸਮਗੋਲੀ, ਸੁਭਾਸ਼ ਨੰਬਰਦਾਰ, ਸਤਿੰਦਰ ਬੱਬੀ ਸੈਦਪੁਰਾ, ਜਸਮੇਰ ਰਾਣਾ, ਰਾਜੇਸ਼ ਰਾਣਾ, ਸੁਰਿੰਦਰ ਕੁਮਾਰ, ਮਲਕੀਤ ਐੱਮ.ਸੀ., ਨਵੀਨ ਸ਼ਰਮਾ, ਬਲਵਿੰਦਰ ਰਾਣਾ, ਗੁਰਪ੍ਰੀਤ ਸਿੰਘ, ਸਤਬੀਰ ਰਾਣਾ, ਸੌਰਵ ਡੋਗਰਾ, ਪਰਮੋਦ ਗੁਪਤਾ ਅਤੇ ਗਿਆਨ ਜੜੌਤ ਸਮੇਤ ਹੋਰ ਭਾਜਪਾ ਵਰਕਰ ਹਾਜ਼ਰ ਸਨ।
- Download Babushahi App
-
-