ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਆਪਣਾ ਨਾਮ ਦਰਜ ਕਰਵਾਉਣ
19 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ ਰਿਹਰਸਲ
ਰੋਹਿਤ ਗੁਪਤਾ
ਬਟਾਲਾ, 15 ਜਨਵਰੀ ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਜਨ ਸਿੰਘ ਗਰੇਵਾਰ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਕੱਲ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚਣ ਅਤੇ ਆਪਣਾ ਨਾਮ ਦਰਜ ਕਰਵਾਉਣ। ਜਿੰਨਾ ਸਕੂਲਾਂ ਦੇ ਨਾਮ ਦਰਜ ਹੋਣਗੇ ਉਨ੍ਹਾਂ ਸਕੂਲਾਂ ਦੀਆਂ ਟੀਮਾਂ ਹੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਣਗੀਆਂ।
ਉਨਾਂ ਅੱਗੇ ਦੱਸਿਆ ਕਿ ਮਾਰਚ ਪਾਸਟ (ਬੈਂਡ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ 19 ਅਤੇ 22 ਜਨਵਰੀ ਨੂੰ ਪੁਲਿਸ ਲਾਈਨ ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ। ਇਸੇ ਤਰਾਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 19 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ। ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਪੋਲੀਟੈਕਨਿਕ ਕਾਲਜ ਬਟਾਲਾ ਵਿੱਚ ਹੋਵੇਗੀ।