ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਕਪੂਰਥਲਾ ਜ਼ਿਲ੍ਹੇ ਦੀ ਕਮਾਨ: ਅਜੇਪਾਲ ਸਿੰਘ ਬਰਾੜ
ਫਗਵਾੜਾ 30 ਅਗਸਤ 2026- ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਰਦਾਰ ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਪਾਰਟੀ ਦਾ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਮਿਸਲ ਸਤਲੁਜ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਕਪੂਰਥਲਾ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦਿੱਤੀ ਦੇਣ ਲਈ ਮਹਤਵਪੂਰਨ ਸਾਬਤ ਹੋਵੇਗੀ।
ਇੱਕ ਸੰਦੇਸ਼ ਵਿੱਚ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਆਸ ਪ੍ਰਗਟਾਈ ਕਿ ਹਰਪ੍ਰੀਤ ਸਿੰਘ ਆਪਣੀ ਮਿਹਨਤ, ਲਗਨ ਅਤੇ ਸਮਰੱਥਾ ਨਾਲ ਕਪੂਰਥਲਾ ਜ਼ਿਲ੍ਹੇ ਵਿੱਚ ਮਿਸਲ ਸਤਲੁਜ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦੀ ਸੋਚ, ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੀ ਜ਼ਿਲ੍ਹਾ ਟੀਮ ਵਡਮੁੱਲਾ ਯੋਗਦਾਨ ਪਾਵੇਗੀ। ਇਸ ਮੌਕੇ ਹਰਪ੍ਰੀਤ ਸਿੰਘ ਨੇ ਪਾਰਟੀ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਅਤੇ ਮਿਸਲ ਸਤਲੁਜ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਮਿਸਲ ਸਤਲੁਜ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਤੇ ਜਗਬੀਰ ਸਿੰਘ ਪ੍ਰਧਾਨ ਐਸ.ਸੀ ਵਿੰਗ ਮਿਸਲ ਸਤਲੁਜ ਵੱਲੋਂ ਹਰਪ੍ਰੀਤ ਸਿੰਘ ਨੂੰ ਮਿਸਲ ਸਤਲੁਜ ਪਾਰਟੀ ਦੇ ਵੱਲੋਂ ਮਿਸਲ ਸਤਲੁਜ ਦਾ ਸਿਰੌਪਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ।
ਦੁਆਬਾ ਜ਼ੋਨ ਦੇ ਪ੍ਰਧਾਨ ਤੇਜਵਿੰਦਰ ਸਿੰਘ ਤੇਜੀ ਮਾਂਗੜ ਅਤੇ ਨਕੋਦਰ ਤੋਂ ਹਲਕਾ ਇੰਚਾਰਜ ਸਰਦਾਰ ਦਵਿੰਦਰ ਸਿੰਘ ਸੰਘੋਵਾਲ, ਪ੍ਰਧਾਨ ਜਲੰਧਰ ਜ਼ਿਲ੍ਹਾ ,ਯੂਥ ਵਿੰਗ ਨਾਲ ਸਬੰਧਤ ਸਰਦਾਰ ਮਨਪ੍ਰੀਤ ਸਿੰਘ ਸਰਕਲ ਬਿਲਗਾ , ਸੁਨੀਲ ਔਜਲਾ ਨੂੰ ਜਲੰਧਰ ਜ਼ਿਲ੍ਹਾ ਯੂਥ ਪ੍ਰਧਾਨ ,ਦਵਿੰਦਰ ਕੁਮਾਰ, ਗਗਨਦੀਪ, ਭਾਰਤਪੁਰੀ, ਹਰਪ੍ਰੀਤ ਸਿੰਘ ਘੁੰਮਣ, ਵਿਸ਼ਾਲਪੁਰੀ, ਰਿਤਕ ਕੁਮਾਰ, ਨਰਿੰਦਰ ਸਿੰਘ ਮਾਨ, ਮਨਪ੍ਰੀਤ ਸਿੰਘ, ਦਿਲਾਵਰ ਸਿੰਘ, ਸੌਰਵ ਸ਼ਰਮਾ ਅਤੇ ਦਿਲਬਾਗ ਸਿੰਘ ਵੀ ਮੌਜੂਦ ਸਨ।
- Download Babushahi App
-
-