ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਲਈ ਜਾਗਰੂਕਤਾ ਰੈਲੀ ਰਵਾਨਾ
ਰੋਹਿਤ ਗੁਪਤਾ
ਗੁਰਦਾਸਪੁਰ 17 ਅਪ੍ਰੈਲ
ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ
ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਅਗੁਵਾਈ ਹੇਠ ਜਾਗਰੂਕਤਾ ਰੈਲੀ ਕੱਢੀ ਗਈ। ਸਿਵਲ ਸਰਜਨ ਜੀ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ
ਨੇ ਦੱਸਿਆ ਕਿ ਜਗ੍ਹਾ ਜਗ੍ਹਾ ਤੇ ਜਮਾ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋਣ ਨਾਲ
ਮੱਛਰ ਪੈਦਾ ਹੁੰਦਾ ਹੈ। ਜਿਲੇ ਵਿੱਚ ਡੇੰਗੂ , ਮਲੇਰੀਆ ਰੋਕਥਾਮ ਅਤੇ ਜਾਗਰੂਕਤਾ ਲਈ ਟੀਮਾਂ ਬਣਾਈ ਗਈਆਂ ਹਨ। ਫੀਲਡ ਸਟਾਫ ਵਲ਼ੋ ਡੇੰਗੂ ਅਤੇ ਮਲੇਰੀਆ ਜਾਂਚ ਲਈ ਘਰਾਂ ਅਤੇ ਹੋਰ ਜਗਾ ਤੇ ਮਛਰ ਦੇ ਲਾਰਵੇ ਦੀ ਜਾਂਚ ਕੀਤੀ ਜਾਵੇਗੀ । ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਮੱਛਰਾਂ ਨਾਲ ਹੋਣ ਵਾਲੇ ਰੋਗਾਂ ਦੀ ਰੋਕਥਾਮ ਲਈ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਗਤੀਵਿਧੀ ਜਾਰੀ ਰਹਿਣਗੀਆਂ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਫਾਲਤੂ ਵਿਚ ਪਾਣੀ ਨਾ ਜਮਾ ਹੋਣ ਦੇਣ। ਜੇ ਕਿਤੇ ਮੱਛਰ ਦਾ ਲਾਰਵਾ ਹੇਵੇ, ਉਸ ਨੂੰ ਨਸ਼ਟ ਕੀਤਾ ਜਾਵੇ। ਮੱਛਰ ਜਨਿਤ ਰੋਗਾਂ ਤੋ ਬਚਾਅ ਕੀਤਾ ਜਾਵੇ। ਬੁਖਾਰ ਹੋਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਤੋ ਜਾਂਚ ਕਰਵਾਈ ਜਾਵੇ। ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਦੀ ਜਾਵੇ।
ਇਸ ਮੌਕੇ ਏ ਸੀ ਐਸ ਡਾਕਟਰ ਪ੍ਰਭਜੋਤ ਕੌਰ ਕਲਸੀ ਨੇ ਕਿਹਾ ਕਿ ਸਮੂਹ ਸਰਕਾਰੀ ਹਸਪਤਲਾਂ ਵਿੱਚ ਡੇਂਗੂ ਦਾ ਟੈਸਟ ਮੁਫ਼ਤ ਹੁੰਦਾ ਹੈ। ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਮਾਨਯੋਗ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਜੀ ਵੱਲੋ
ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਤੇਜਿੰਦਰ ਕੌਰ ਜੀ, ਡੀ ਡੀ ਐਚ ਓ ਡਾਕਟਰ ਵਿਨੋਦ ਜੀ, ਜਿਲਾ ਟੀਕਾਕਰਣ ਅਫ਼ਸਰ ਡਾਕਟਰ ਭਾਵਨਾ ਸ਼ਰਮਾ, ਜਿਲਾ ਐਪੀਡਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ, ਡਾਕਟਰ ਅੰਕੁਰ ਸ਼ਰਮਾ, ਡਾਕਟਰ ਮਮਤਾ ਵਸ਼ਿਸ਼ਟ, ਡਾਕਟਰ ਵੰਦਨਾ ਆਦਿ ਹਾਜ਼ਰ ਸਨ।
Click to Follow Babushahi Facebook page →