ਹਲਦਵਾਨੀ ਘਟਨਾ ਦੇ ਵਿਰੋਧ 'ਚ ਪੰਜਾਬ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦਾ ਅਣਮਿੱਥੇ ਸਮੇਂ ਲਈ ਧਰਨਾ, ਆਗੂ ਗ੍ਰਿਫ਼ਤਾਰ
ਜਗਰਾਉਂ, 1 ਸਤੰਬਰ ( ਦੀਪਕ ਜੈਨ) : ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਹਲਦਵਾਨੀ (ਉਤਰਾਖੰਡ) ਵਿਖੇ ਹੋਈ ਜਨ ਸਭਾ ਤੋਂ ਬਾਅਦ ਕਥਿਤ ਤੌਰ 'ਤੇ "ਛੁਹਾ

-ਛਾਤ" ਦੀ ਭਾਵਨਾ ਨਾਲ ਕੀਤੇ ਗਏ ਸ਼ੁੱਧੀਕਰਨ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਐੱਸ.ਸੀ. ਡਿਪਾਰਟਮੈਂਟ ਵੱਲੋਂ ਆਰ.ਐਸ.ਐਸ. ਅਤੇ ਭਾਜਪਾ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਐੱਸ.ਸੀ. ਡਿਪਾਰਟਮੈਂਟ ਦੇ ਆਗੂਆਂ ਨੇ ਕਿਹਾ ਕਿ ਇਹ ਘਟਨਾ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਅਤੇ ਸੰਵਿਧਾਨਕ ਮੁੱਲਾਂ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਪੁਲਿਸ ਵੱਲੋਂ ਧਰਨੇ 'ਤੇ ਬੈਠੇ ਕਈ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿੱਚ ਸੁਧੀਰ ਚੌਧਰੀ ਕੋਆਰਡੀਨੇਟਰ ਐਸਸੀ ਡਿਪਾਰਟਮੈਂਟ, ਐੱਸ.ਸੀ. ਡਿਪਾਰਟਮੈਂਟ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ, ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਅਤੇ ਵਾਇਸ ਚੇਅਰਮੈਨ ਰਾਜੇਸ਼ ਇੰਦਰ ਸਿੰਘ ਸਿੱਧੂ ਤੂੰ ਇਲਾਵਾ ਹੋਰ ਵੀ ਆਗੂ ਸ਼ਾਮਲ ਹਨ। ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਬਰਾਬਰੀ ਦੀ ਲੜਾਈ ਨੂੰ ਪੂਰੀ ਤਾਕਤ ਨਾਲ ਜਾਰੀ ਰੱਖਿਆ ਜਾਵੇਗਾ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਐੱਸ.ਸੀ. ਡਿਪਾਰਟਮੈਂਟ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ ਅਤੇ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਦੁਹਰਾਈ।
- Download Babushahi App
-
-