ਹਲਦਵਾਨੀ ਮਾਮਲੇ 'ਚ ਬਠਿੰਡਾ ਸ਼ਹਿਰੀ ਕਾਂਗਰਸ ਨੇ ਕੱਢਿਆ ਭਾਜਪਾ ਖਿਲਾਫ਼ ਕੈਂਡਲ ਰੋਸ ਮਾਰਚ
ਅਸ਼ੋਕ ਵਰਮਾ
ਬਠਿੰਡਾ ,14ਅਗਸਤ 2026 :ਭਾਜਪਾ ਨੇ ਕੌਮੀ ਪ੍ਰਧਾਨ ਮਲਿਕਾ ਅਰਜਨ ਖੜਗੇ ਦਾ ਅਪਮਾਨ ਕਰਕੇ ਦਲਿਤ ਵਿਰੋਧੀ ਚਿਹਰਾ ਸਾਹਮਣੇ ਲਿਆ ਦਿੱਤਾ ਹੈ,. ਇਨਾ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਅੱਜ ਭਾਜਪਾ ਦੀ ਕਾਂਗਰਸ ਵਿਰੋਧੀ ਸੋਚ ਖਿਲਾਫ ਸੜਕਾਂ ਤੇ ਆਏ ਕਾਂਗਰਸੀ ਵਰਕਰਾਂ ਦੇ ਭਰਮੇ ਇਕੱਠ ਨਾਲ ਕੱਢੇ ਗਏ ਕੈਂਡਲ ਮਾਰਚ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਕਾਂਗਰਸ ਪਾਰਟੀ ਵੱਲੋਂ ਅੱਜ ਫਾਇਰ ਬਗੇਡ ਚੌਂਕ ਤੋਂ ਲੈ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਕੈਂਡਲ ਮਾਰਚ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਲੀਡਰ ਹਾਜ਼ਰ ਹੋਏ ਅਤੇ ਭਾਜਪਾ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਹਰੇਬਾਜ਼ੀ ਕੀਤੀ ਗਈ। ਇਸ ਮੌਕੇ ਰਾਜਨ ਗਰਗ ਨੇ ਕਿਹਾ ਕਿ ਭਾਜਪਾ ਨੇ ਸਿਰਫ ਖੜਗੇ ਦਾ ਨਹੀਂ ਸਗੋਂ ਪੂਰੇ ਦਲਿਤ ਸਮਾਜ ਦਾ ਅਪਮਾਨ ਕੀਤਾ ਹੈ ਪ੍ਰੰਤੂ ਭਾਜਪਾ ਨੂੰ ਇਹ ਸੋਚ ਲੈਣਾ ਚਾਹੀਦੀ ਹੈ ਕਿ ਮਲਿਕਾ ਅਰਜੁਨ ਖੜਗੇ ਇਕੱਲੇ ਨਹੀਂ ਹਰ ਦਲਿਤ ਉਹਨਾਂ ਦੇ ਨਾਲ ਚਟਾਨ ਵਾਂਗ ਖੜਾ ਹੈ।
ਉਹਨਾਂ ਕਿਹਾ ਕਿ ਭਾਜਪਾ ਨੇ ਤਾਂ ਇਤਿਹਾਸ ਲਿਖਣ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤਾ ਪ੍ਰੰਤੂ ਹੁਣ ਘਟੀਆ ਸੋਚ ਦੀ ਰਾਜਨੀਤੀ ਕਰਨਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਗ੍ਰਹਿ ਮੰਤਰੀ ਭਾਰਤ ਸਰਕਾਰ ਨੂੰ ਸ਼ੋਭਾ ਨਹੀਂ ਦਿੰਦੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਵਿੱਚ ਅਮਨ ਸ਼ਾਂਤੀ ਭਾਈਚਾਰ ਸਾਂਝ ਮਜਬੂਤ ਬਣਾਉਣ ਹਰ ਵਰਗ ਦਾ ਸਤਿਕਾਰ ਕਰਨ ਲਈ ਵਚਨਬੱਧ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਉਹ ਹਮੇਸ਼ਾ ਕੰਮ ਕਰਦੀ ਰਹੇਗੀ। ਉਹਨਾਂ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਦੀ ਆਵਾਜ਼ ਬਣ ਕੇ ਕੰਮ ਕਰੇਗੀ। ਉਹਨਾਂ ਕਿਹਾ ਕਿ ਭਾਜਪਾ ਆਪਣੀ ਮਾਨਸਿਕਤਾ ਦਾ ਸ਼ੁੱਧੀਕਰਨ ਕਰੇ, ਜਾਤੀਵਾਦ ਸੋਚ ਤੋਂ ਪਾਸੇ ਹੋਵੇ, ਹਲਦਵਾਨੀ ਦੀ ਘਟਨਾ ਲੋਕਤੰਤਰ ਲਈ ਇੱਕ ਸ਼ਰਮਨਾਕ ਘਟਨਾ ਹੈ, ਜਿਸ ਨੂੰ ਕਿਸੇ ਵੀ ਤਰੀਕੇ ਨਾਲ ਬਰਦਾਸਤ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਭਾਜਪਾ ਦਾ ਜ਼ਬਰਦਸਤ ਵਿਰੋਧ ਕੀਤਾ ਅਤੇ ਕਾਂਗਰਸ ਨੂੰ ਮਜਬੂਤ ਬਣਾਉਣ ਲਈ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੇਕੇ ਅਗਰਵਾਲ ਸਾਬਕਾ ਚੇਅਰਮੈਨ ਪਰੂਵਮੈਂਟ ਟਰਸਟ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਡਾਇਰੈਕਟਰ ਮਾਰਕਫੈਡ ਟਹਿਲ ਸਿੰਘ ਸੰਧੂ ਡੈਲੀਗੇਟ ਪਵਨ ਮਾਨੀ ਮੀਤ ਪ੍ਰਧਾਨ ਤੇ ਪ੍ਰੈੱਸ ਮੀਡੀਆ ਇਨਚਾਰਜ ਰੁਪਿੰਦਰ ਬਿੰਦਰਾ ਸਾਬਕਾ ਪ੍ਰਧਾਨ ਅਰੁਣ ਵਧਾਵਣ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ ਬਲਜਿੰਦਰ ਸਿੰਘ ਠੇਕੇਦਾਰ ਮਾਧਵ ਸ਼ਰਮਾ, ਸੁਨੀਲ ਕੁਮਾਰ , ਭਗਵਾਨ ਦਾਸ ਭਾਰਤੀ, ਕਰਤਾਰ ਸਿੰਘ, ਬਲਜੀਤ ਸਿੰਘ, ਗੌਰਵ ਕਟਾਰੀਆ ,ਅਵਤਾਰ ਸਿੰਘ, ਸੁਭਾਸ਼ ਕੁਮਾਰ ,ਮੇਸ਼ੀ ਸੈਣੀ , ਰੁਪ ਸਿੰਘ, ਹਰੀ ਓਮ ਕਪੂਰ, ਦੁਪਿੰਦਰ ਮਿਸ਼ਰਾ , ਬਲਵੰਤ ਰਾਏ ਨਾਥ ਸੋਨੂੰ ਐਮਸੀ ਸੁਰਿੰਦਰਜੀਤ ਸਿੰਘ ਸਾਨੀ ਮੀਤ ਪ੍ਰਧਾਨ ਅਵਤਾਰ ਸਿੰਘ ਗੋਨੇਆਣਾ ਨੱਥੂ ਰਾਮ ਪ੍ਰਕਾਸ਼ ਚੰਦ ਆਦੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
- Download Babushahi App
-
-