ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲੱਗੀ*
ਬੰਗਾ 12 ਜੂਨ () ਜੁਗੋ ਜੁਗ ਅਟੱਲ ਧੰਨ-ਧੰਨ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਈ ਗਈ । ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਸੰਗਤੀ ਰੂਪ ਵਿਚ ਜਾਪ ਕੀਤਾ ਗਿਆ । ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਛਬੀਲ ਦਾ ਆਰੰਭ ਹੋਇਆ ਅਤੇ ਠੰਢੇ ਮਿੱਠੇ ਜਲ ਨਾਲ ਸੰਗਤਾਂ ਨੂੰ ਛੋਲਿਆਂ ਦਾ ਪ੍ਰਸਾਦਿ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਸਮਰਪਣ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਮਿਸਾਲ ਹੈ । ਇਸ ਮੌਕੇ ਹੁਨਰਦੀਪ ਸਿੰਘ ਬਰਾੜ ਡਾਇਰੈਕਟਰ. ਐਚ ਆਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੁਖਮਿੰਦਰ ਕੌਰ ਉੱਭੀ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਜਸਕਰਨ ਸਿੰਘ, ਜੋਗਾ ਰਾਮ, ਕਾਬਲ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਡੋਗਰ ਸਿੰਘ, ਗੁਰਮੁੱਖ ਸਿੰਘ ਮੱਲੂਪੋਤਾ, ਸਮੂਹ ਡਾਕਟਰ ਸਾਹਿਬਾਨ, ਵਿਭਾਗਾਂ ਦੇ ਇੰਚਾਰਜ, ਸਮੂ੍ਹ ਸਟਾਫ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀ ਵੀ ਹਾਜ਼ਰ ਸਨ ।
- Download Babushahi App
-
-