ਪੰਜਾਬ ਵਿੱਚ 20 IAS ਅਧਿਕਾਰੀਆਂ ਦੇ ਤਬਾਦਲੇ, ਹਿਮਾਂਸ਼ੂ ਅੱਗਰਵਾਲ ਬਣੇ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ
---ਹਿਮਾਂਸ਼ੂ ਜੈਨ ਦੀ ਥਾਂ ਸੰਭਾਲਣਗੇ ਜ਼ਿੰਮੇਵਾਰੀ, ਕਈ ਜ਼ਿਲ੍ਹਿਆਂ ਦੇ DC ਵੀ ਬਦਲੇ
ਸੁਖਮਿੰਦਰ ਭੰਗੂ
ਲੁਧਿਆਣਾ 11 ਨਵੰਬਰ 2026
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ 20 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਪ੍ਰਸ਼ਾਸਨਿਕ ਫੇਰਬਦਲ ਤਹਿਤ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ ਅਹਿਮ ਅਹੁਦਿਆਂ 'ਤੇ ਤਾਇਨਾਤ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਤਬਦੀਲੀ ਕੀਤੀ ਗਈ ਹੈ।
ਇਸ ਤਬਾਦਲਾ ਸੂਚੀ ਅਨੁਸਾਰ 2014 ਬੈਚ ਦੇ IAS ਅਧਿਕਾਰੀ ਹਿਮਾਂਸ਼ੂ ਅੱਗਰਵਾਲ ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਿਮਾਂਸ਼ੂ ਜੈਨ ਦੀ ਥਾਂ ਲੈਣਗੇ। ਇਸ ਨਿਯੁਕਤੀ ਨਾਲ ਹੁਣ ਲੁਧਿਆਣਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਹਿਮਾਂਸ਼ੂ ਅੱਗਰਵਾਲ ਸੰਭਾਲਣਗੇ।
ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਤਬਾਦਲਿਆਂ ਨੂੰ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਮਹੱਤਵਪੂਰਨ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ।
- Download Babushahi App
-
-