ਹਿੱਟ ਐਂਡ ਰਨ ਦੇ ਮਾਮਲਿਆਂ ਸਬੰਧੀ ਓਰੀਐਂਟੇਸ਼ਨ -ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 22 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਮਿਲਣ ਵਾਲੇ ਮੁਆਵਜ਼ੇ ਲਈ ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਜੁਆਇੰਟ ਡਾਇਰੈਕਟਰ (ਟਰੈਫਿਕ) ਲੀਡ ਏਜੰਸੀ ਆਨ ਰੋਡ ਸੇਫਟੀ, ਚੰਡੀਗੜ੍ਹ, ਵੀ ਸ਼ਾਮਲ ਹੋਏ ਅਤੇ ਉਹਨਾਂ ਦੀ ਟੀਮ ਵੱਲੋਂ ਟਰੇਨਿੰਗ ਦਿੱਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਵਿੱਚ ਬਠਿੰਡਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਉਪ ਮੰਡਲ ਮੈਜਿਸਟਰੇਟਸ, ਐਸ.ਪੀ/ਡੀ.ਐਸ.ਪੀ (ਟਰੈਫਿਕ) ਅਤੇ ਡੀ.ਏ/ਏ.ਡੀ.ਏ (ਪ੍ਰਾਸੀਕਿਉਸਨ) ਅਤੇ ਸਿਵਲ ਸਰਜਨ ਸਮੇਤ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਰਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜੁਆਇੰਟ ਡਾਇਰੈਕਟਰ (ਟਰੈਫਿਕ) ਨੇ ਦੱਸਿਆ ਕਿ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਅਧੀਨ 01.04.2022 ਤੋਂ ਬਾਅਦ ਹੋਣ ਵਾਲੇ ਸੜਕੀ ਹਾਦਸਿਆਂ ਵਿੱਚ ਮ੍ਰਿਤਕ ਦੇ ਪਰਿਵਾਰ ਨੂੰ 2,00,000/- ਅਤੇ ਜਖਮੀ ਵਿਅਕਤੀ ਨੂੰ 50,000/- ਦਾ ਮੁਆਵਜਾ ਦਿੱਤਾ ਜਾਂਦਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।