12 ਤੋਂ 15 ਜਨਵਰੀ ਤੱਕ ਚੱਲੇਗਾ 40 ਮੁਕਤਿਆਂ ਦੀ ਯਾਦ ਨੂੰ ਸਰਮਪਿਤ ਮੇਲਾ ਜਾਗਦੇ ਜੁਗਨੂੰਆਂ ਦਾ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 8 ਜਨਵਰੀ2025:ਜ਼ਿਲ੍ਹਾ ਪ੍ਰਸਾਸ਼ਨ, ਸ੍ਰੀ ਮੁਕਤਸਰ ਸਾਹਿਬ ਅਤੇ ਮੇਲਾ ਜਾਗਦੇ ਜੁਗਨੂੰਆਂ ਦਾ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬ ਦੇ ਸਹਿਯੋਗ ਨਾਲ 12 ਜਨਵਰੀ 2026 ਤੋਂ 15 ਜਨਵਰੀ 2026 ਤੱਕ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਵਿਰਾਸਤ ਏ ਪੰਜਾਬ ‘ਮੇਲਾ ਜਾਗਦੇ ਜੁਗਨੂੰਆਂ ਦਾ’ ਗੁਰੂ ਗੋਬਿੰਦ ਸਿੰਘ ਪਾਰਕ, ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਵੱਲੋਂ 12 ਜਨਵਰੀ 2026 ਨੂੰ 12:00 ਵਜੇ ਕੀਤਾ ਜਾਵੇਗਾ ਅਤੇ ਉਨ੍ਹਾਂ ਨਾਲ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵਿਸ਼ੇਸ਼ ਮਹਿਮਾਨ ਹੋਣਗੇ।
ਇਸ ਮੇਲੇ ਦੌਰਾਨ 12 ਜਨਵਰੀ 2026 ਤੋਂ 15 ਜਨਵਰੀ 2026 ਤੱਕ ਸ਼ਬਦ ਗਾਇਨ, ਰੂ-ਬਰੂ, ਢਾਡੀ ਵਾਰਾਂ, ਕਵੀਸ਼ਰੀ ਦਰਬਾਰ, ਸੰਗੀਤਿਕ ਮਹਿਫ਼ਲ, ਕਵੀ ਦਰਬਾਰ, ਕਵਿਤਾ ਪਾਠ, ਸਹਾਤਿਕ ਪਾਠ/ਵਿਚਾਰ ਗੋਸ਼ਟੀ, ਸਹਾਤਿਕ ਸੰਵਾਦ/ਰਚਨਾਤਮਕ ਸ਼ੈਸਨ, ਹਾਸਰਸ ਕਵੀ ਦਰਬਾਰ, ਸਕੂਲੀ ਬੱਚਿਆਂ ਦੇ ਪ੍ਰੋਗਰਾਮ, ਢਾਡੀ ਦਰਬਾਰ, ਖੇਤੀ ਸੰਵਾਦ ਅਤੇ ਨਾਟਕ ਮਿੱਤਰ ਪਿਆਰੇ ਨੂੰ ਮੌਕੇ ਲੇਖ, ਨਿਰਮਾਤਾ ਅਤੇ ਨਿਰਦੇਸ਼ਕ- ਮਨਪਾਲ ਟਿਵਾਣਾ, ਉੱਘੇ ਫਿਲਮੀ ਅਦਾਕਾਰ ਨਿਰਮਲ ਰਿਸ਼ੀ ਨਾਟਕ ਵਿੱਚ ਆਪਣੀ ਕਲਾ ਦੇ ਪ੍ਰਦਰਸ਼ਨ ਕਰਨਗੇ।
14 ਜਨਵਰੀ 2026 ਨੂੰ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਅਤੇ ਗਿੱਦੜਬਾਹਾ ਦੇ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਮੁੱਖ ਮਹਿਮਾਨ ਹੋਣਗੇ।
ਇਸ ਮੌਕੇ ਵੱਖ-ਵੱਖ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਹੋਣਗੀਆਂ, ਇਸ ਮੌਕੇ ਪੁਸਤਕ ਪ੍ਰਦਰਸ਼ਨੀਆਂ ਤੇ ਦਸਤਾਰ ਸਿਖਲਾਈ ਕੈਂਪ ਵੀ ਲਗਾਏ ਜਾਣਗੇ। ਸਵੈ ਸਹਾਇਤਾ ਸਮੂਹਾਂ ਦੁਆਰਾ ਪੁਰਾਤਨ ਖਾਣੇ ਮੱਕੀ ਦੀ ਰੋਟੀ, ਸਰ੍ਹੋਂ ਦਾ ਸਾਗ, ਕਾੜ੍ਹਨੀ ਵਾਲਾ ਦੁੱਧ, ਮਾਲ ਪੂੜੇ ਖੀਰ, ਮੱਠੀਆਂ ਅਤੇ ਵੱਖ-ਵੱਖ ਤਰ੍ਹਾਂ ਦੇ ਤਿਆਰ ਖਾਣੇ ਦਾ ਲੋਕ ਆਨੰਦ ਮਾਣ ਸਕਣਗੇ।
ਇਸ ਮੇਲੇ ਦਾ ਮੁੱਖ ਮੰਤਵ ਇਤਿਹਾਸਕ ਚੇਤਨਾ ਨੂੰ ਜਾਗਰੂਕ ਕਰਨਾ, ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਾਸਤ ਬਾਰੇ ਜਾਣੂੰ ਕਰਵਾਉਣਾ ਅਤੇ ਚਾਲੀ ਮੁਕਤਿਆਂ ਦੇ ਬਲਿਦਾਨ ਨੂੰ ਸਤਿਕਾਰ ਨਾਲ ਯਾਦ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਸ ਮੇਲੇ ਦੀ ਐਂਟਰੀ ਮੁਫ਼ਤ ਹੋਵੇਗੀ।