22 ਲੱਖ ਲੈ ਕੇ ਏਜੰਟ ਕਹਿੰਦਾ ਸਿਰਫ ਇੰਗਲੈਂਡ ਭੇਜਣ ਦਾ ਕੀਤਾ ਸੀ ਕਰਾਰ, ਧੋਖਾਧੜੀ ਦਾ ਪਰਚਾ ਦਰਜ (ਵੀਡੀਓ ਵੀ ਦੇਖੋ)
- ਪੁਲਿਸ ਨੇ ਏਜੰਟ ਤੇ ਧੋਖਾਧੜੀ ਦਾ ਮਾਮਲਾ ਕੀਤਾ ਦਰਜ
ਰਿਪੋਰਟਰ_ ਰੋਹਿਤ ਗੁਪਤਾ
ਗੁਰਦਾਸਪੁਰ, 11 ਫਰਵਰੀ 2025 - ਨਜਾਇਜ਼ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੀ ਡਿਪੋਰਟਟੇਸ਼ਨ ਤੋਂ ਬਾਅਦ ਹਾਲਾਂਕਿ ਏਜੰਟਾ ਖਿਲਾਫ ਪੁਲਿਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਪਰ ਏਜੰਟ ਗ੍ਰਾਹਕਾਂ ਨੂੰ ਠੱਗਣ ਦੇ ਹੋਰ ਵੀ ਕਈ ਤਰੀਕੇ ਜਾਣਦੇ ਹਨ। ਅਜਿਹਾ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਨੂੰਹ ਅਤੇ ਪੁੱਤਰ ਨੂੰ ਏਜੰਟ ਨੇ ਤਿੰਨ ਸਾਲ ਦਾ ਵਰਕ ਪਰਮਿਟ ਅਤੇ ਇੰਗਲੈਂਡ ਵਿੱਚ ਨੌਕਰੀ ਦਿਵਾਉਣ ਦੇ ਨਾਂ ਤੇ 22 ਲੱਖ ਰੁਪਏ ਲੈ ਲਏ ਪਰ ਉੱਥੇ ਜਾ ਕੇ ਪਤਾ ਲੱਗਿਆ ਕਿ ਜਿਸ ਕੰਪਨੀ ਵਿੱਚ ਉਹਨਾਂ ਦੀ ਨੂੰਹ ਨੂੰ ਨੌਕਰੀ ਦਵਾਈ ਗਈ ਸੀ ਉਹ ਫਰਮ ਹੈ ਹੀ ਨਹੀਂ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/544128857943531
ਸ਼ਿਕਾਇਤ ਕਰਤਾ ਕਮਲਜੀਤ ਸਿੰਘ ਅਨੁਸਾਰ ਜਦੋਂ ਏਜੰਟ ਨੂੰ ਪੁੱਛਿਆ ਤਾਂ ਉਹ ਕਹਿੰਦਾ ਕਿ ਬਾਈ ਲੱਖ ਵਿੱਚ ਤਾਂ ਸਿਰਫ ਇੰਗਲੈਂਡ ਭੇਜਣ ਦਾ ਕਰਾਰ ਹੋਇਆ ਸੀ। ਪੀੜਤ ਦਾ ਕਹਿਣਾ ਹੈ ਕਿ ਉਸ ਦਾ ਪੁੱਤਰ ਅਤੇ ਉਸਦੀ ਨੂੰਹ ਇੰਗਲੈਂਡ ਵਿੱਚ ਕਿਸੇ ਜਾਣ ਪਹਿਚਾਣ ਵਾਲੇ ਦੀ ਮਦਦ ਨਾਲ ਟਿਕੇ ਹੋਏ ਹਨ ਅਤੇ ਕੰਮ ਦੀ ਤਲਾਸ਼ ਕਰ ਰਹੇ ਹਨ। ਉਹਨਾਂ ਨੂੰ ਆਰਜੀ ਤੌਰ ਤੇ ਥੋੜੇ ਥੋੜੇ ਸਮੇਂ ਲਈ ਕੰਮ ਮਿਲਦਾ ਹੈ ਅਤੇ ਬਾਰ-ਬਾਰ ਉਹਨਾਂ ਨੂੰ ਘਰੋਂ ਪੈਸੇ ਭੇਜਣੇ ਪੈ ਰਹੇ ਹਨ।
ਦੂਜੇ ਪਾਸੇ ਪੀੜਤ ਦੀ ਸ਼ਿਕਾਇਤ ਤੇ ਆਇਆ ਡੀਐਸਪੀ ਹੈਡ ਕੁਾਰਟਰ ਦੀ ਇਨਕੁਆਇਰੀ ਤੋਂ ਬਾਅਦ ਏਜੈਂਟ ਅਤੇ ਵਿਚੋਲੀਏ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
Click to Follow Babushahi Facebook page →