556ਵਾਂ ਪ੍ਰਕਾਸ਼ ਗੁਰਪੁਰਬ: ਨਗਰ ਕੀਰਤਨ ਦੇ ਰੂਪ ਵਿੱਚ ਪੈਦਲ ਯਾਤਰਾ ਪਹੁੰਚੀ ਸੁਲਤਾਨਪੁਰ ਲੋਧੀ
**ਹਜ਼ਾਰਾਂ ਦੀ ਤਾਦਾਦ ਚ ਸੰਗਤਾਂ ਦਾ ਅਲੱਗ ਅਲੱਗ ਜਗ੍ਹਾ ਤੇ ਫੁੱਲਾਂ ਦੀ ਵਰਖਾ ਦੇ ਨਾਲ ਹੋਇਆ ਸਵਾਗਤ**
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 26 ਅਕਤੂਬਰ 2025: ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੇ 556ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਤੋਂ 25ਵੀਂ ਪੈਦਲ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਦੀ ਅਗਵਾਹੀ ਚ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੇ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗੀ। ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਰੂਪੀ ਪੈਦਲ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪੈਦਲ ਯਾਤਰਾ ਚ ਵੱਡੀ ਗਿਣਤੀ ਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ । ਇਸ ਮੌਕੇ ਪਾਵਨ ਨਗਰੀ ਵਿੱਚ ਵੀ ਸੰਗਤਾਂ ਲਈ ਅਲੱਗ ਅਲੱਗ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।