67 ਲੱਖ ਰੁਪੈ ਦੀ ਲਾਗਤ ਨਾਲ 6 ਸਕੂਲਾਂ ਅੰਦਰ ਵਿਕਾਸ ਕੰਮਾਂ ਦੇ ਉਦਘਾਟਨ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ 37 ਲੱਖ ਰੁਪੈ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦਾ ਉਦਘਾਟਨ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 15 ਮਈ 2025
ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਬਿਹਤਰੀਨ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਮਕਸਦ ਨਾਲ ਸਿੱਖਿਆ ਕ੍ਰਾਂਤੀ ਤਹਿਤ ਅੱਜ ਜਿਲ੍ਹੇ ਦੇ 6 ਹੋਰ ਸਕੂਲਾਂ ਵਿਚ 67 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੁਰਾਰ ਵਿਖੇ 30 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਵਿਕਾਸ ਕੰਮਾਂ ਵਿਚ ਮੁੱਖ ਤੌਰ ’ਤੇ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਤੇ ਚਾਰਦੀਵਾਰੀ ਦੀ ਉਸਾਰੀ ਸ਼ਾਮਿਲ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਜਲ ਸਰੋਤ ਵਿਭਾਗ ਤੇ ਮੈਂਬਰ ਪੰਜਾਬ ਕਿ੍ਰਕਟ ਐਸੋਸੀਏਸ਼ਨ ਹਰਸਿਮਰਨ ਸਿੰਘ ਘੁੰਮਣ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ 37 ਲੱਖ ਰੁਪੈ ਦੀ ਲਾਗਤ ਨਾਲ ਸਰਕਾਰੀ ਸਕੂਲ ਸਰਾਏ ਜੱਟਾਂ , ਪੱਮਣ, ਸ਼ਾਲਾਪੁਰ ਬੇਟ ਤੇ ਤਲਵੰਡੀ ਚੌਧਰੀਆਂ ਵਿਖੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਨ੍ਹਾਂ ਵਿਚ ਮੁੱਖ ਤੌਰ ’ਤੇ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ, ਸਾਇੰਸ ਲੈਬ ਤੇ ਚਾਰਦੀਵਾਰੀ ਸ਼ਾਮਿਲ ਹੈ।