7 ਮਈ ਨੂੰ ਦੇਸ਼ ਵਿੱਚ ਵਜਣਗੇ ਚੇਤਾਵਨੀ ਸਾਇਰਨ- ਪਾਕਿਸਤਾਨ ਨਾਲ ਤਣਾਅ ਵਿਚਕਾਰ ਗ੍ਰਹਿ ਮੰਤਰਾਲੇ ਦੇ ਨਿਰਦੇਸ਼
ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਇਸ ਸਬੰਧੀ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਚੱਲ ਰਹੀ ਹੈ। ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕੇਂਦਰ ਸਰਕਾਰ ਦੇ ਸੂਤਰਾਂ ਅਨੁਸਾਰ, ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਮੌਕ ਡ੍ਰਿਲ ਵਿੱਚ ਸਿਖਲਾਈ ਦਿੱਤੀ ਜਾਵੇਗੀ। ਐਮਰਜੈਂਸੀ, ਅੱਗ, ਹਵਾਈ ਹਮਲੇ ਅਤੇ ਗੋਲੀਬਾਰੀ ਦੀ ਸਥਿਤੀ ਵਿੱਚ ਆਪਣੇ ਆਪ ਨੂੰ ਕਿਵੇਂ ਬਚਾਇਆ ਜਾਵੇ? ਇਸ ਲਈ ਸਿਖਲਾਈ ਅਤੇ ਮੌਕ ਡਰਿੱਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।