ADC ਨੇ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 15 ਅਗਸਤ - 79ਵੇਂ ਅਜ਼ਾਦੀ ਦਿਹਾੜੇ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਭੇਟ ਕੀਤੀ ਗਈ।
ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਅੱਜ ਦਾ ਇਹ ਪਾਵਨ ਦਿਹਾੜਾ ਸਾਨੂੰ ਜਿੱਥੇ ਖ਼ੁਸ਼ੀਆਂ ਮਨਾਉਣ ਦਾ ਅਵਸਰ ਦਿੰਦਾ ਹੈ ਓਥੇ ਨਾਲ ਹੀ ਉਨ੍ਹਾਂ ਸਾਰੇ ਮਹਾਨ ਦੇਸ਼ ਭਗਤਾਂ-ਸ਼ਹੀਦਾਂ ਨੂੰ ਵੀ ਯਾਦ ਕਰਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਵੱਡੀਆਂ ਘਾਲਣਾਂ ਘਾਲੀਆਂ ਸਨ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਇਹ ਵੀ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਦੇਸ਼ ਭਗਤਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਡਾ. ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਦਾ ਸਟਾਫ਼ ਵੀ ਹਾਜ਼ਰ ਸੀ।