Amarnath ਯਾਤਰਾ ਦੇ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ
ਰੋਹਿਤ ਗੁਪਤਾ
ਗੁਰਦਾਸਪੁਰ 4 ਜੁਲਾਈ
ਸ੍ਰੀ ਅਮਰਨਾਥ ਯਾਤਰਾ-2025 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਾਤਰਾ ਦੇ ਰਸਤਿਆਂ ਅਤੇ ਮਹੱਤਵਪੂਰਨ ਪੁਆਇੰਟਾਂ ਪਰ 28 ਨਾਕੇ, ਸੜਕ ਸੁਰੱਖਿਆ ਫੋਰਸ ਅਤੇ QRT ਟੀਮਾਂ ਨੂੰ ਤਾਇਨਾਤ ਕਰਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵੱਲੋਂ ਸ੍ਰੀ ਅਮਰਨਾਥ ਯਾਤਰਾ ਦੇ ਸਬੰਧ ਵਿੱਚ ਨਾਕਿਆ/ਸੜਕ ਸੁਰੱਖਿਆ ਫੋਰਸ, QRT ਟੀਮਾਂ, ਸਿਟੀ ਅਤੇ ਬਾਰਡਰ ਏਰੀਆ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜੋ ਚੈਕਿੰਗ ਦੌਰਾਨ ਡਿਊਟੀ ਪਰ ਤਾਇਨਾਤ ਕਰਮਚਾਰੀਆਂ ਨੂੰ ਉਹਨਾਂ ਦੀ ਡਿਊਟੀ ਸਬੰਧੀ ਬਰੀਫ ਕੀਤਾ ਗਿਆ। ਚੈਕਿੰਗ ਦੌਰਾਨ ਗਜ਼ਟਿਡ ਅਧਿਕਾਰੀਆਂ, ਮੁੱਖ ਅਫਸਰ ਥਾਣਾ ਅਤੇ ਕਰਮਚਾਰੀਆਂ ਨੂੰ ਉੱਚ ਦਫ਼ਤਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾ ਤੋਂ ਜਾਣੂ ਕਰਵਾਇਆ ਗਿਆ ਅਤੇ ਸਾਰੇ ਨਾਕਿਆ ਪਰ ਆਵਾਜਾਈ ਵਾਲੇ ਹਰ ਵਹੀਕਲ ਦੀ ਵਿਸਥਾਰ ਨਾਲ ਚੈਕਿੰਗ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਅਫਵਾਹਾ ਤੋਂ ਬੱਚਣ ਅਤੇ ਸਿਰਫ ਅਧਿਕਾਰਿਤ ਜਾਣਕਾਰੀ ਤੇ ਹੀ ਭਰੋਸਾ ਕਰਨ। ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਨੇੜੇ ਦੇ ਪੁਲਿਸ ਥਾਣੇ ਜਾਂ ਹੈਲਪਲਾਈਨ 112 ਤੇ ਦਿੱਤੀ ਜਾਵੇ।