BJP ਨੇਤਾ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਅੰਗੁਰਾਲ ਨੇ AAP 'ਤੇ ਲਗਾਇਆ ਦੋਸ਼
ਬਾਬੂਸ਼ਾਹੀ ਬਿਊਰੋ
ਜਲੰਧਰ, 13 ਦਸੰਬਰ, 2025: ਬੀਜੇਪੀ ਨੇਤਾ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਅੰਗੁਰਾਲ ਦਾ ਬੀਤੀ ਰਾਤ ਕਤਲ ਕਰ ਦਿੱਤਾ ਗਿਆ।
ਸ਼ੀਤਲ ਅੰਗੁਰਾਲ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਭਤੀਜੇ ਦਾ ਕਤਲ ਇੱਕ 'ਆਪ' (AAP) ਨੇਤਾ ਨੇ ਕੀਤਾ ਹੈ। ਪੁਲਿਸ ਨੇ ਐਫਆਈਆਰ (FIR) ਦਰਜ ਕਰ ਲਈ ਹੈ ਅਤੇ ਜਾਂਚ ਜਾਰੀ ਹੈ।