BREAKING- ਅਨਾਜ ਦੀ ਲਿਫਟਿੰਗ ਨੂੰ ਲੈ ਕੇ CM ਮਾਨ ਨੇ ਕੇਂਦਰ ਨੂੰ ਮੁੜ ਲਿਖੀ ਚਿੱਠੀ
Babushahi Network
ਚੰਡੀਗੜ੍ਹ, 2 ਅਕਤੂਬਰ 2026- ਪੰਜਾਬ ਵਿੱਚ ਅਨਾਜ ਦੀ ਲਿਫਟਿੰਗ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਮੁੜ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰ ਤੋਂ ਪੰਜਾਬ ਵਿੱਚੋਂ 15 ਲੱਖ ਮੀਟਰਕ ਟਨ ਕਣਕ ਅਤੇ 6 ਲੱਖ ਮੀਟਰਕ ਟਨ ਚੌਲ ਦੀ ਤੁਰੰਤ ਲਿਫਟਿੰਗ ਕਰਵਾਉਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ 15 ਲੱਖ ਮੀਟਰਕ ਟਨ ਚੌਲ ਅਤੇ 10 ਤੋਂ 12 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਦੀ ਅਪੀਲ ਕੀਤੀ ਸੀ।
ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਤੰਬਰ ਮਹੀਨੇ ਦੌਰਾਨ ਹੁਣ ਤੱਕ ਪੰਜਾਬ ਵਿੱਚੋਂ 8.30 ਲੱਖ ਮੀਟਰਕ ਟਨ ਚੌਲ ਅਤੇ 4.30 ਲੱਖ ਮੀਟਰਕ ਟਨ ਕਣਕ ਦੀ ਹੀ ਲਿਫਟਿੰਗ ਹੋ ਸਕੀ ਹੈ। ਇਸ ਕਾਰਨ ਸੂਬੇ ਵਿੱਚ ਅਨਾਜ ਦੇ ਭੰਡਾਰਨ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 1 ਤੋਂ 10 ਅਕਤੂਬਰ ਤੱਕ 6 ਲੱਖ ਮੀਟਰਕ ਟਨ ਚੌਲ ਅਤੇ ਅਕਤੂਬਰ ਮਹੀਨੇ ਦੌਰਾਨ 15 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਲਈ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ।
- Download Babushahi App
-
-