BREAKING- ਕਈ ਨਿੱਜੀ ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ
ਫਾਜ਼ਿਲਕਾ, 15 ਸਤੰਬਰ 2026: ਜਲਾਲਾਬਾਦ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਈ ਨਿੱਜੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ।
ਸੁਰੱਖਿਆ ਦੇ ਮੱਦੇਨਜ਼ਰ ਜਲਾਲਾਬਾਦ ਦੇ ਨਿੱਜੀ ਸਕੂਲਾਂ ਵਿੱਚ ਛੁੱਟੀ ਕਰਵਾ ਦਿੱਤੀ ਗਈ ਅਤੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਕੇ ਇਮਾਰਤਾਂ ਖਾਲੀ ਕਰਵਾਈਆਂ ਗਈਆਂ। ਪੁਲਿਸ ਅਤੇ ਸੁਰੱਖਿਆ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਕੀ ਭਰੀ ਈਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ। ਮਾਮਲੇ ਦੀ ਤਕਨੀਕੀ ਜਾਂਚ ਵੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਫਿਲਹਾਲ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
- Download Babushahi App
-
-