BREAKING- ਚੀਫ਼ ਸੈਕਟਰੀ ਪੰਜਾਬ ਨੂੰ ED ਦਾ ਸੰਮਨ
Ravi Jakhu
ਚੰਡੀਗੜ੍ਹ, 20 ਨਵੰਬਰ 2026: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਚੀਫ਼ ਸੈਕਟਰੀ ਪੰਜਾਬ ਕੇ.ਏ.ਪੀ. ਸਿਨ੍ਹਾ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਸੂਤਰਾਂ ਮੁਤਾਬਿਕ, ਇਹ ਕਾਰਵਾਈ ਕਥਿਤ ਸਰਕਾਰੀ ਸਰਪ੍ਰਸਤੀ, ਭ੍ਰਿਸ਼ਟਾਚਾਰ ਅਤੇ ਸਰਕਾਰੀ ਖ਼ਜ਼ਾਨੇ ਨੂੰ ਹੋਏ ਵੱਡੇ ਵਿੱਤੀ ਨੁਕਸਾਨ ਨਾਲ ਜੁੜੇ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ।
ਸੂਤਰਾਂ ਅਨੁਸਾਰ, ED ਨੇ ਚੀਫ਼ ਸੈਕਟਰੀ ਨੂੰ 26 ਨਵੰਬਰ 2026 ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵੀ ਇਸ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਹਾਲਾਂਕਿ, ਜਾਂਚ ਏਜੰਸੀ ਵੱਲੋਂ ਜਾਰੀ ਸੰਮਨਾਂ ਵਿੱਚ ਉਠਾਏ ਗਏ ਮੁੱਦਿਆਂ ਸਬੰਧੀ ਹੋਰ ਵਿਸਥਾਰਤ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ।
- Download Babushahi App
-
-