BREAKING- ਛੱਪੜ 'ਚ ਕਾਰ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, ਵਿੱਤ ਮੰਤਰੀ ਚੀਮਾ ਦੇ ਸਾਥੀ ਹੋਣ ਦੀ ਜਾਣਕਾਰੀ
ਨਕੋਦਰ ਤੋਂ ਦਿੜ੍ਹਬਾ ਪਰਤ ਰਹੇ ਸਨ ਪੰਜ ਆਗੂ, ਦੋ ਜਣੇ ਹਾਦਸੇ ਵਿੱਚ ਬਚੇ; ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਦੀਪਕ ਜੈਨ
ਜਗਰਾਉਂ, 13 ਅਗਸਤ 2026- ਜਗਰਾਉਂ-ਰਾਏਕੋਟ ਰੋਡ 'ਤੇ ਪਿੰਡ ਬੱਸੀਆਂ ਨੇੜੇ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ਛੱਪੜ ਵਿੱਚ ਜਾ ਡਿੱਗੀ। ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਹੋਰ ਦੋ ਵਿਅਕਤੀ ਬਚ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਪੰਜੇ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਨਕੋਦਰ ਤੋਂ ਦਿੜ੍ਹਬਾ ਵਾਪਸ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਤਿੰਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਸਾਥੀ ਦੱਸੇ ਜਾ ਰਹੇ ਹਨ।
ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚੀਆਂ। ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਨੂੰ ਛੱਪੜ ਵਿੱਚੋਂ ਬਾਹਰ ਕੱਢਿਆ ਗਿਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਦੋ ਹੋਰਾਂ ਦੀ ਜਾਨ ਬਚ ਗਈ।
ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਅਨੁਮਾਨ ਮੁਤਾਬਕ ਤੇਜ਼ ਰਫ਼ਤਾਰ ਜਾਂ ਵਾਹਨ 'ਤੇ ਕਾਬੂ ਖੋਹ ਬੈਠਣਾ ਹਾਦਸੇ ਦਾ ਕਾਰਨ ਹੋ ਸਕਦਾ ਹੈ। ਹਾਲਾਂਕਿ, ਅਧਿਕਾਰਕ ਜਾਂਚ ।
- Download Babushahi App
-
-