BREAKING- ਬਰਖ਼ਾਸਤ AIG ਰਾਜਜੀਤ ਹੁੰਦਲ ਨੂੰ ਮੋਹਾਲੀ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ
Babushahi Network
ਮੋਹਾਲੀ/ਪਟਿਆਲਾ, 24 ਸਤੰਬਰ 2026: ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਨੇ ਨਸ਼ਾ ਤਸਕਰੀ ਅਤੇ ਪੁਲਿਸ-ਸਮਗਲਰ ਗਠਜੋੜ ਨਾਲ ਜੁੜੇ ਮਾਮਲੇ ਵਿੱਚ ਬਰਖ਼ਾਸਤ AIG ਰਾਜ ਜੀਤ ਸਿੰਘ ਹੁੰਦਲ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਰਾਜ ਜੀਤ ਸਿੰਘ ਹੁੰਦਲ ਪਿਛਲੇ ਸਮੇਂ ਤੋਂ ਇਨ੍ਹਾਂ ਮਾਮਲਿਆਂ ਵਿੱਚ ਭਗੌੜਾ ਚੱਲ ਰਿਹਾ ਸੀ।
ਗ੍ਰਿਫ਼ਤਾਰੀ ਤੋਂ ਬਾਅਦ ANTF ਵੱਲੋਂ ਉਸ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਉਪਰੰਤ ਰਾਜ ਜੀਤ ਸਿੰਘ ਹੁੰਦਲ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਰਿਮਾਂਡ ਦੌਰਾਨ ਮੁਲਜ਼ਮ ਤੋਂ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ, ਕਥਿਤ ਪੁਲਿਸ-ਸਮਗਲਰ ਗਠਜੋੜ ਅਤੇ ਜਬਰੀ ਵਸੂਲੀ ਸਮੇਤ ਹੋਰ ਪੱਖਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਏਜੰਸੀ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਹੋਰ ਕਿਹੜੇ ਵਿਅਕਤੀਆਂ ਦੀ ਭੂਮਿਕਾ ਰਹੀ ਹੈ ਅਤੇ ਕਥਿਤ ਨੈੱਟਵਰਕ ਨਾਲ ਜੁੜੀਆਂ ਗਤੀਵਿਧੀਆਂ ਕਿਵੇਂ ਚੱਲਦੀਆਂ ਸਨ।
- Download Babushahi App
-
-