ਭਾਜਪਾ ਨੇ ਸਮ੍ਰਿਤੀ ਇਰਾਨੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਾਇਆ ਹਰਿਆਣਾ ਦਾ ਇੰਚਾਰਜ
Babushahi Network
ਚੰਡੀਗੜ੍ਹ, 23 ਸਤੰਬਰ 2026- ਭਾਰਤੀ ਜਨਤਾ ਪਾਰਟੀ (BJP) ਨੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਪਾਰਟੀ ਦੀ ਇੱਕ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਭਾਜਪਾ ਵੱਲੋਂ ਸਮ੍ਰਿਤੀ ਇਰਾਨੀ ਨੂੰ ਹਰਿਆਣਾ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਹਰਿਆਣਾ ਵਿੱਚ ਪਾਰਟੀ ਦੇ ਸੰਗਠਨਾਤਮਕ ਕੰਮਕਾਜ ਦੇ ਪੱਖੋਂ ਮਹੱਤਵਪੂਰਨ ਫ਼ੈਸਲਾ ਮੰਨਿਆ ਜਾ ਰਿਹਾ ਹੈ।
ਸਮ੍ਰਿਤੀ ਇਰਾਨੀ ਭਾਜਪਾ ਦੇ ਪ੍ਰਮੁੱਖ ਆਗੂਆਂ ਵਿੱਚੋਂ ਇੱਕ ਹਨ। ਉਹ ਕੇਂਦਰ ਸਰਕਾਰ ਵਿੱਚ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਕੇਂਦਰੀ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਤਰਾਲਿਆਂ ਦੀ ਜ਼ਿੰਮੇਵਾਰੀ ਸੰਭਾਲੀ ਸੀ। ਹਰਿਆਣਾ ਭਾਜਪਾ ਦੀ ਇੰਚਾਰਜ ਵਜੋਂ ਸਮ੍ਰਿਤੀ ਇਰਾਨੀ ਦੀ ਭੂਮਿਕਾ ਵਿੱਚ ਸੂਬੇ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨਾ, ਆਗੂਆਂ ਤੇ ਵਰਕਰਾਂ ਨਾਲ ਤਾਲਮੇਲ ਅਤੇ ਪਾਰਟੀ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਾ ਸ਼ਾਮਲ ਹੋਵੇਗਾ।
- Download Babushahi App
-
-