ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) 'ਚ ਲਿਖਣ ਦੇ ਹੁਕਮ
ਫ਼ਾਜ਼ਿਲਕਾ, 16 ਸਤੰਬਰ 2026- ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ (DC) ਫ਼ਾਜ਼ਿਲਕਾ ਨੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) 'ਚ ਲਿਖਣ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ (DC) ਫ਼ਾਜ਼ਿਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ (ਸਿੱਖਿਆ ਸੈੱਲ) ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ਵਿਦਿਅਕ ਅਦਾਰਿਆਂ/ਬੋਰਡਾਂ ਅਤੇ ਨਿਗਮਾਂ ਦੇ ਬੋਰਡ ਅਤੇ ਨੇਮ ਪਲੇਟਾਂ ਆਦਿ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਤੋਂ ਬਾਅਦ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀ, ਸਮੂਹ ਸਾਖਾਵਾਂ, ਸਦਰ ਦਫ਼ਤਰ ਫ਼ਾਜ਼ਿਲਕਾ ਉਪਰੋਕਤ ਹਦਾਇਤਾਂ ਦੀ ਇੰਨ੍ਹ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।
- Download Babushahi App
-
-