BREAKING- ਹਾਈ ਕੋਰਟ ਦੇ CBI ਜਾਂਚ ਵਾਲੇ ਹੁਕਮ ਨੂੰ ਸੁਪਰੀਮ ਕੋਰਟ ’ਚ ਦੇਵਾਂਗੇ ਚੁਣੌਤੀ- ਹਰਪਾਲ ਚੀਮਾ
Babushahi Network
ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕਥਿਤ ‘ਕੈਸ਼ ਫ਼ਾਰ ਟਰਾਂਸਫਰ’, ਮਨਪਸੰਦ ਨੀਤੀਆਂ ਹਾਸਲ ਕਰਨ ਲਈ ਪੈਸਿਆਂ ਦੇ ਲੈਣ-ਦੇਣ, ਟੈਂਡਰਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕਰੇਗੀ।
ਇਸ ਮਾਮਲੇ ਵਿੱਚ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਕੀਤੀ ਜਾਣ ਵਾਲੀ ਅਪੀਲ ਰਾਹੀਂ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਜਾਵੇਗੀ। ਮਾਮਲਾ ਕਥਿਤ ਤੌਰ ’ਤੇ ਤਬਾਦਲਿਆਂ, ਨੀਤੀਆਂ ਅਤੇ ਸਰਕਾਰੀ ਟੈਂਡਰਾਂ ਨਾਲ ਜੁੜੇ ਪੈਸਿਆਂ ਦੇ ਲੈਣ-ਦੇਣ ਦੇ ਦੋਸ਼ਾਂ ਨਾਲ ਸਬੰਧਤ ਹੈ। ਸਰਕਾਰ ਦੇ ਅਗਲੇ ਕਦਮ ’ਤੇ ਹੁਣ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਕਾਰਵਾਈ ਮਹੱਤਵਪੂਰਨ ਰਹੇਗੀ।
- Download Babushahi App
-
-