Photo-AI
ਅੰਮ੍ਰਿਤਸਰ: ਪੁਲਿਸ ਚੌਂਕੀ ਨੇੜਿਓ IED ਬਰਾਮਦ; ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਨਾਕਾਮ
ਸੁਰੱਖਿਆ ਬਲਾਂ ਦੀ ਮੁਸਤੈਦੀ ਸਦਕਾ ਟਲਿਆ ਵੱਡਾ ਹਾਦਸਾ; ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਕੀਤੀ ਸ਼ੁਰੂ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ 21 ਫਰਵਰੀ 2026: ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਇੱਕ ਸ਼ਕਤੀਸ਼ਾਲੀ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਆਈ.ਈ.ਡੀ. ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਸਾਜ਼ਿਸ਼ ਪਿੱਛੇ ਸ਼ਾਮਲ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ 'ਤੇ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵਿਸਫੋਟਕ ਸਮੱਗਰੀ ਉੱਥੇ ਕਿਸ ਨੇ ਅਤੇ ਕਦੋਂ ਰੱਖੀ ਸੀ?