ਪੰਜਾਬ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਕੇ ਤੇ ਮੌਤ
ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ...
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਜੁਲਾਈ 2025- ਹੁਸ਼ਿਆਰਪੁਰ ਦੇ ਦਸੂਹਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਅਤੇ ਕਾਰ ਵਿਚਾਲੇ ਦਸੂਹਾ ਕੋਲ ਅੱਜ ਸਵੇਰੇ ਸਵਾਰੀਆਂ ਦੇ ਨਾਲ ਭਰੀ ਬੱਸ ਦੀ ਇੱਕ ਕਾਰ ਦੇ ਨਾਲ ਟੱਕਰ ਹੋ ਗਈ।
ਇਹ ਟੱਕਰ ਇੰਨੀਂ ਜਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ 4 ਲੋਕਾਂ ਦੀ ਤਾਂ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ, ਜਦੋਂਕਿ ਦਰਜਨਾਂ ਲੋਕ ਇਸ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਇਹ ਹੈ ਕਿ ਜ਼ਖ਼ਮੀਆਂ ਨੂੰ ਪੁਲਿਸ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਨੇੜੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ।