Big Breaking: ਪੰਜਾਬ ਵਿਧਾਨ ਸਭਾ ਦੇ ਪੂਲ ’ਚ ਡਿੱਗਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ
ਮਾਨਸਾ ਦਾ ਰਹਿਣ ਵਾਲਾ ਸੀ ਮ੍ਰਿਤਕ ਹੈੱਡ ਕਾਂਸਟੇਬਲ
ਰਵੀ ਜੱਖੂ
ਚੰਡੀਗੜ੍ਹ, 13 ਨਵੰਬਰ 2026: ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਨ ਕਾਰਨ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਫੈਲ ਗਈ। ਵਿਧਾਨ ਸਭਾ ਦੇ ਸਵਿਮਿੰਗ ਪੂਲ ਵਿੱਚ ਡਿੱਗਣ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਸਨ।
ਮੁੱਢਲੀ ਜਾਣਕਾਰੀ ਅਨੁਸਾਰ, ਇਹ ਘਟਨਾ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਵਾਪਰੀ। ਹਾਦਸੇ ਤੋਂ ਬਾਅਦ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ, ਜਿਸ ਨਾਲ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਵਿੱਚ ਸੋਗ ਦਾ ਮਾਹੌਲ ਬਣ ਗਿਆ। ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਸਵਿਮਿੰਗ ਪੂਲ ਵਿੱਚ ਕਿਹੜੇ ਹਾਲਾਤਾਂ ਵਿੱਚ ਡਿੱਗੇ ਅਤੇ ਇਹ ਹਾਦਸਾ ਕਿਵੇਂ ਵਾਪਰਿਆ?
- Download Babushahi App
-
-