Big Breaking : 'ਆਪ' MLA ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ
Ravi jakhu
ਪਟਿਆਲਾ: 25 ਮਾਰਚ, 2026 : ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਹੋਰ ਵੱਡਾ ਧਮਾਕਾ ਹੋਇਆ ਹੈ। ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਠਾਨਮਾਜਰਾ ਪਿਛਲੇ ਸਾਲ 2 ਸਤੰਬਰ ਤੋਂ ਬਲਾਤਕਾਰ (Rape) ਦੇ ਇੱਕ ਮਾਮਲੇ ਵਿੱਚ ਫ਼ਰਾਰ ਚੱਲ ਰਹੇ ਸਨ। ਉਨ੍ਹਾਂ ਦੇ ਖ਼ਿਲਾਫ਼ ਪਟਿਆਲਾ ਵਿਖੇ ਬਲਾਤਕਾਰ, ਧੋਖਾਧੜੀ (Cheating) ਅਤੇ ਅਪਰਾਧਿਕ ਧਮਕੀਆਂ ਦੇਣ ਦੇ ਗੰਭੀਰ ਇਲਜ਼ਾਮਾਂ ਤਹਿਤ FIR ਦਰਜ ਕੀਤੀ ਗਈ ਸੀ।
Click to Follow Babushahi Facebook page →