Big Update: ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ, ਵਿਵਾਦਿਤ ਪੱਤਰ ਵਾਪਸ ਲੈਣ ਦਾ ਫੈਸਲਾ
Babushahi Network
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਸਹਿਮਤੀ ਤੋਂ ਬਾਅਦ ਸਰਕਾਰ ਨੇ ਉਸ ਪੱਤਰ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਜਿਸ ਦੇ ਵਿਰੋਧ ਵਿੱਚ ਪੰਜਾਬ ਦੇ ਮੁਲਾਜ਼ਮ ਹੜਤਾਲ ’ਤੇ ਗਏ ਸਨ।
ਜਾਣਕਾਰੀ ਮੁਤਾਬਕ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਦੇ ਉਕਤ ਪੱਤਰ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਰਾਹ ਅਖਤਿਆਰ ਕੀਤਾ ਗਿਆ ਸੀ।
ਹੁਣ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਮਾਮਲਾ ਸੁਲਝ ਗਿਆ ਹੈ। ਪੰਜਾਬ ਦੇ ਸਕੱਤਰ ਵੱਲੋਂ ਵਿਵਾਦ ਦਾ ਕਾਰਨ ਬਣੇ ਪੱਤਰ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਸਰਕਾਰ ਦੇ ਇਸ ਫੈਸਲੇ ਨਾਲ ਮੁਲਾਜ਼ਮਾਂ ਵਿੱਚ ਪੈਦਾ ਹੋਇਆ ਰੋਸ ਘਟਣ ਦੀ ਉਮੀਦ ਹੈ। ਪੱਤਰ ਵਾਪਸ ਲੈਣ ਦੇ ਫੈਸਲੇ ਨੂੰ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਚੁੱਕੇ ਗਏ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਹੜਤਾਲ ਖਤਮ ਕਰਨ ਸਬੰਧੀ ਅਗਲਾ ਫੈਸਲਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੀਤਾ ਜਾਣਾ ਹੈ।
ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ 27 ਅਗਸਤ ਨੂੰ ਜਾਰੀ ਕੀਤਾ ਗਿਆ ਸ਼ੋਅ-ਕਾਜ਼ ਨੋਟਿਸ ਵੀ ਵਾਪਸ ਲੈਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ, ਅੱਜ ਸਵੇਰ ਤੋਂ ਹੀ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ ਅਹਿਮ ਬੈਠਕ ਚੱਲ ਰਹੀ ਸੀ। ਇਹ ਮੀਟਿੰਗ ਮੁੱਖ ਸਕੱਤਰ (CS) ਨਾਲ ਹੋਈ, ਜਿਸ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਸਰਕਾਰ ਦੇ ਸਾਹਮਣੇ ਰੱਖੀਆਂ ਗਈਆਂ। ਲੰਬੀ ਵਿਚਾਰ-ਵਟਾਂਦਰੇ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਕਈ ਮੁੱਦਿਆਂ ’ਤੇ ਸਹਿਮਤੀ ਬਣਨ ਦੀ ਗੱਲ ਸਾਹਮਣੇ ਆਈ ਹੈ।
- Download Babushahi App
-
-