Bikram Majithia ਕੇਸ 'ਚ ਵੱਡਾ ਅਪਡੇਟ: ਨਹੀਂ ਮਿਲੀ ਰਾਹਤ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 8 ਜੁਲਾਈ 2025 : ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦੀ ਥਾਂ ਵਧਦੀਆਂ ਜਾ ਰਹੀਆਂ ਹਨ। ਮੋਹਾਲੀ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਏਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਹੁਣ ਉਹ 19 ਜੁਲਾਈ ਤੱਕ ਨਵੀਂ ਨਾਭਾ ਜੇਲ੍ਹ ਵਿੱਚ ਰਹਿਣਗੇ।
ਮਜੀਠੀਆ ਨੇ ਆਪਣੀ ਗਿਰਫ਼ਤਾਰੀ ਅਤੇ ਰਿਮਾਂਡ ਦੇ ਵਿਰੋਧ 'ਚ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਉਨ੍ਹਾਂ ਨੂੰ ਉਥੋਂ ਵੀ ਕੋਈ ਤੁਰੰਤ ਰਾਹਤ ਨਹੀਂ ਮਿਲੀ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
ਪਹਿਲਾਂ ਮਜੀਠੀਆ ਨੂੰ 7 ਦਿਨਾਂ ਅਤੇ ਫਿਰ 4 ਦਿਨਾਂ ਦੀ ਵਿਜੀਲੈਂਸ ਰਿਮਾਂਡ 'ਤੇ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਹੁਣ 14 ਦਿਨ ਦੀ ਨਿਆਏਕ ਹਿਰਾਸਤ ਮਿਲੀ ਹੈ।