Breaking: ਐਲਵਿਸ਼ ਯਾਦਵ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ; ਸੱਪ ਦੇ ਜ਼ਹਿਰ ਦੀ ਤਸਕਰੀ ਵਾਲੀ FIR ਰੱਦ
ਨਵੀਂ ਦਿੱਲੀ, 19 ਮਾਰਚ 2026: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਮਸ਼ਹੂਰ ਯੂਟਿਊਬਰ ਅਤੇ ਬਿਗ ਬੌਸ ਓ.ਟੀ.ਟੀ. (Bigg Boss OTT) ਜੇਤੂ ਐਲਵਿਸ਼ ਯਾਦਵ ਵਿਰੁੱਧ ਦਰਜ ਸੱਪ ਦੇ ਜ਼ਹਿਰ ਦੀ ਤਸਕਰੀ ਨਾਲ ਸਬੰਧਤ ਐਫ.ਆਈ.ਆਰ. (FIR) ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਐਲਵਿਸ਼ ਵਿਰੁੱਧ ਕੀਤੀ ਗਈ ਮੂਲ ਸ਼ਿਕਾਇਤ ਅਤੇ ਦਰਜ ਕੀਤੀ ਗਈ FIR ਕਾਨੂੰਨ ਦੀ ਨਜ਼ਰ ਵਿੱਚ ਟਿਕਣ ਯੋਗ ਨਹੀਂ ਹਨ। ਕੋਰਟ ਨੇ ਕਿਹਾ ਕਿ ਮੂਲ ਸ਼ਿਕਾਇਤ ਹੀ ਕਾਨੂੰਨੀ ਆਧਾਰ 'ਤੇ ਬੇਹੱਦ ਕਮਜ਼ੋਰ ਹੈ, ਇਸ ਲਈ ਉਹ ਇਸ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਜਾਂ ਮੁੱਦਿਆਂ 'ਤੇ ਵਿਚਾਰ ਕਰਨ ਦੀ ਲੋੜ ਨਹੀਂ ਸਮਝਦੇ।
ਕੀ ਸੀ ਮਾਮਲਾ?
ਜ਼ਿਕਰਯੋਗ ਹੈ ਕਿ ਐਲਵਿਸ਼ ਯਾਦਵ 'ਤੇ ਰੇਵ ਪਾਰਟੀਆਂ ਵਿੱਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨੋਇਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਮਾਮਲੇ ਨੇ ਸੋਸ਼ਲ ਮੀਡੀਆ ਅਤੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਚਰਚਾ ਛੇੜੀ ਸੀ। ਅਦਾਲਤ ਦੇ ਇਸ ਫੈਸਲੇ ਨਾਲ ਐਲਵਿਸ਼ ਯਾਦਵ ਨੂੰ ਵੱਡੀ ਕਾਨੂੰਨੀ ਜਿੱਤ ਮਿਲੀ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ।
Click to Follow Babushahi Facebook page →