Breaking: ਲੁਧਿਆਣਾ ਅਤੇ ਫਰੀਦਕੋਟ 'ਚ ਵੀ ਰੈੱਡ ਅਲਰਟ ਜਾਰੀ
ਚੰਡੀਗੜ੍ਹ, 10 ਮਈ 2025- ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਫਰੀਦਕੋਟ ਅਤੇ ਲੁਧਿਆਣਾ ਪ੍ਰਸਾਸ਼ਨ ਦੇ ਵਲੋਂ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਘਰ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਹਾਲ ਦੀ ਘੜੀ ਦੀ ਜਾਣਕਾਰੀ ਦੇ ਅਧਾਰ 'ਤੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਵਧਦੇ ਤਣਾਅ ਦੀਆਂ ਖਬਰਾਂ ਹਨ, ਜਿਸ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ 'ਤੇ ਹਮਲੇ (ਆਪ੍ਰੇਸ਼ਨ ਸਿੰਦੂਰ) ਅਤੇ ਪਾਕਿਸਤਾਨ ਵੱਲੋਂ ਜਵਾਬੀ ਕਾਰਵਾਈਆਂ ਦਾ ਜ਼ਿਕਰ ਹੈ। ਪੰਜਾਬ ਦੇ ਸਰਹੱਦੀ ਇਲਾਕਿਆਂ, ਜਿਵੇਂ ਕਿ ਅੰਮ੍ਰਿਤਸਰ ਅਤੇ ਪਠਾਨਕੋਟ, ਵਿੱਚ ਹਵਾਈ ਹਮਲਿਆਂ ਅਤੇ ਬਲੈਕਆਊਟ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ।