Breaking: AAP ਵਿਧਾਇਕਾ ਦੇ ਪਤੀ ਨੂੰ ਚੈੱਕ ਬਾਊਂਸ ਮਾਮਲੇ 'ਚ 2 ਸਾਲ ਦੀ ਕੈਦ
ਡੇਰਾਬੱਸੀ ਅਦਾਲਤ ਨੇ ਸੁਣਾਇਆ ਫੈਸਲਾ; ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਸਮੇਤ ਤਿੰਨ ਨੂੰ ਸਜ਼ਾ
ਡੇਰਾਬੱਸੀ, 17 ਮਾਰਚ 2026- ਡੇਰਾਬੱਸੀ ਦੀ ਇੱਕ ਸਥਾਨਕ ਅਦਾਲਤ ਨੇ ਚੈੱਕ ਬਾਊਂਸ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਅਤੇ ਦੋ ਹੋਰ ਵਿਅਕਤੀਆਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਸੀ.ਜੇ.ਐਮ (CJM) ਪ੍ਰਨੀਤ ਕੌਰ ਦੀ ਅਦਾਲਤ ਨੇ ਸ਼ਾਹਬਾਜ਼ ਸਿੰਘ ਸੋਹੀ, ਜਤਿੰਦਰ ਸਿੰਘ ਅਤੇ ਨਛੱਤਰ ਸਿੰਘ ਨੂੰ ਦੋ ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪਿਛਲੇ 7 ਸਾਲਾਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ।
ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਇਹ ਅਹਿਮ ਫੈਸਲਾ ਸੁਣਾਇਆ। ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ, ਤਿੰਨਾਂ ਦੋਸ਼ੀਆਂ ਨੇ ਅਦਾਲਤ ਵਿੱਚ ਅਪੀਲ ਕਰਨ ਲਈ ਅਰਜ਼ੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੌਕੇ 'ਤੇ ਹੀ ਜ਼ਮਾਨਤ ਮਿਲ ਗਈ।
Click to Follow Babushahi Facebook page →