ED ਦੀਆਂ ਟੀਮਾਂ ਦਾ ਘੇਰਾਓ ਕਰੇਗੀ ਆਮ ਆਦਮੀ ਪਾਰਟੀ
ਮੋਹਾਲੀ ਗਮਾਡਾ ਦਫ਼ਤਰ 'ਚ ਛਾਪੇਮਾਰੀ 'ਤੇ ਚੁੱਕੇ ਸਵਾਲ, ਕੇਂਦਰ ਸਰਕਾਰ 'ਤੇ ਲਾਏ ਗੰਭੀਰ ਦੋਸ਼
Ravi Jakhu
ਚੰਡੀਗੜ੍ਹ, 24 ਸਤੰਬਰ, 2026 — ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਲਗਾਤਾਰ ਜਾਰੀ ਛਾਪੇਮਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਈਡੀ ਦੀਆਂ ਟੀਮਾਂ ਦਾ ਘੇਰਾਓ ਕਰੇਗੀ।
ਪਾਰਟੀ ਨੇ ਈਡੀ ਦੀ ਇਸ ਕਾਰਵਾਈ ਦੇ ਸਮੇਂ ਅਤੇ ਤਰੀਕੇ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਹੈ ਕਿ ਲੰਬੀ ਛਾਪੇਮਾਰੀ ਦੇ ਬਾਵਜੂਦ ਈਡੀ ਦੇ ਹੱਥ ਹੁਣ ਤੱਕ ਕੁਝ ਨਹੀਂ ਲੱਗਿਆ ਹੈ। 'ਆਪ' ਨੇਤਾਵਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਸਰਕਾਰ ਅਤੇ ਅਧਿਕਾਰੀਆਂ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਅਨੁਸਾਰ ਜਿਵੇਂ-ਜਿਵੇਂ ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ, ਈਡੀ ਦੀ ਸਰਗਰਮੀ ਅਚਾਨਕ ਵਧ ਗਈ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਈਡੀ ਦੀ ਇਹ ਕਾਰਵਾਈ ਸਿਰਫ਼ ਸਰਕਾਰੀ ਅਧਿਕਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ। ਚੋਣਾਂ ਤੋਂ ਠੀਕ ਪਹਿਲਾਂ ਈਡੀ ਦੀ ਲਗਾਤਾਰ ਦਬਿਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੌਖਲਾਹਟ ਦਾ ਸਪੱਸ਼ਟ ਸੰਕੇਤ ਹੈ। ਪਾਰਟੀ ਨੇ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਦੇ ਲੋਕ ਅਤੇ ਸਰਕਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ।
- Download Babushahi App
-
-