ਪਰਮਿੰਦਰ ਝੋਟੇ ਦਾ ਹੋਇਆ ਪੋਸਟ-ਮਾਰਟਮ, ਸਰੀਰ ਪਰਿਵਾਰ ਨੂੰ ਸੌਂਪਿਆ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਨਵੰਬਰ, 2026: ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਮਾਨਸਾ ਤੋਂ ਨਸ਼ਾ ਵਿਰੋਧੀ ਮੁਹਿੰਮ ਨਾਲ ਚਰਚਾ ਵਿੱਚ ਆਏ ਪਰਮਿੰਦਰ ਝੋਟੇ ਦਾ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਵਿਖੇ ਪੋਸਟਮਾਰਟਮ ਮੁਕੰਮਲ ਹੋ ਗਿਆ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਅਗਲੀ ਕਾਨੂੰਨੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਦੇ ਨਾਲ ਹੀ ਇਹ ਖ਼ਬਰ ਵੀ ਆਈ ਹੈ ਕਿ ਪਰਮਿੰਦਰ ਝੋਟੇ ਦਾ ਸਰੀਰ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।
- Download Babushahi App
-
-