Breaking : ਬਿਕਰਮ ਮਜੀਠੀਆ ਦੀ ਜੂਡੀਸ਼ੀਅਲ ਹਿਰਾਸਤ ਵਧੀ
ਨਾਭਾ, 20 ਸਤੰਬਰ 2025: ਨਸ਼ਾ ਤਸਕਰੀ ਮਾਮਲੇ ਵਿੱਚ ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜੂਡੀਸ਼ੀਅਲ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਉਹਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਅਦਾਲਤ ਨੇ ਉਹਨਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।