ਸੁਖਬੀਰ ਬਾਦਲ SIT ਸਾਹਮਣੇ ਪੇਸ਼ ਨਹੀਂ ਹੋਣਗੇ
ਚੰਡੀਗੜ੍ਹ 11 ਸਤੰਬਰ, 2026 :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੇ ਸਬੰਧ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ SIT ਹੈੱਡਕੁਆਰਟਰ ਵਿੱਚ ਤਲਬ ਕੀਤਾ ਗਿਆ ਸੀ, ਪਰ ਉਹ ਅਜੇ ਤੱਕ ਨਹੀਂ ਪਹੁੰਚੇ। ਉਨ੍ਹਾਂ ਦੇ ਵਕੀਲ ਅਤੇ ਸੀਨੀਅਰ ਆਗੂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਬੰਟੀ ਰੋਮਾਣਾ ਸਵੇਰੇ 10:45 ਵਜੇ ਸੈਕਟਰ 32 ਸਥਿਤ ਪੁਲਿਸ ਇੰਸਟੀਚਿਊਟ ਪਹੁੰਚੇ।
- Download Babushahi App
-
-